ਮੋਗਾ ਦੇ ਨੌਜਵਾਨ ਦੀ ਮਲੇਸ਼ੀਆ ’ਚ ਮੌਤ, ਆਖਰੀ ਵਾਰ ਪੁੱਤ ਦਾ ਮੂੰਹ ਵੀ ਨਾ ਦੇਖ ਸਕਿਆ ਪਰਿਵਾਰ
Friday, Sep 03, 2021 - 11:41 AM (IST)
ਮੋਗਾ (ਗੋਪੀ ਰਾਊਕੇ): ਸੱਤ ਵਰ੍ਹੇ ਪਹਿਲਾਂ ਮਨ ਅੰਦਰ ਚੰਗੇ ਸੁਪਨੇ ਲੈ ਕੇ ਆਪਣੇ ਚੰਗੇ ਭਵਿੱਖ ਲਈ ਮਲੇਸ਼ੀਆਂ ਗਏ ਮੋਗਾ ਦੇ ਪਿੰਡ ਤਲਵੰਡੀ ਭੰਗੇਰੀਆਂ ਦੇ ਨੌਜਵਾਨ ਅਮਨਪ੍ਰੀਤ ਸਿੰਘ (39) ਦਾ ਅਚਾਨਕ ਦਿਲ ਦਾ ਦੌਰਾ ਪੈਣ ਕਰ ਕੇ ਦਿਹਾਂਤ ਹੋ ਗਿਆ। ਮ੍ਰਿਤਕ ਅਮਨਪ੍ਰੀਤ ਦੇ ਪਿਤਾ ਭਾਨ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਉਨ੍ਹਾਂ ਅਮਨਪ੍ਰੀਤ ਨੂੰ ਇਸ ਆਸ ਨਾਲ ਭੇਜਿਆ ਸੀ ਕਿ ਉਸ ਵਲੋਂ ਕਮਾਏ ਜਾਣ ਵਾਲਾ ਡਾਲਰਾਂ ਨਾਲ ਪਰਿਵਾਰ ਨੂੰ ਆਰਥਿਕ ਸਹਾਇਤਾ ਮਿਲੇਗੀ, ਪਰ ਹੋਣੀ ਨੇ ਅਮਨਪ੍ਰੀਤ ਨੂੰ ਆਪਣੇ ਕਲਾਵੇਂ ਵਿਚ ਲੈ ਕੇ ਉੱਥੇ ਭੇਜ ਦਿੱਤਾ ਹੈ, ਜਿੱਥੋਂ ਅੱਜ ਤੱਕ ਕੋਈ ਵਾਪਸ ਨਹੀਂ ਆਇਆ। ਉਨ੍ਹਾਂ ਕਿਹਾ ਕਿ ਢਾਈ ਵਰ੍ਹੇ ਪਹਿਲਾ ਅਮਨ ਛੁੱਟੀ ਕੱਟ ਕੇ ਗਿਆ ਸੀ।
ਇਹ ਵੀ ਪੜ੍ਹੋ : 6 ਸਾਲ ਪਹਿਲਾਂ ਵਿਆਹੀ ਜਨਾਨੀ ਦੀ ਭੇਤਭਰੇ ਹਾਲਾਤ ’ਚ ਮੌਤ,ਜਾਂਚ ’ਚ ਜੁੱਟੀ ਪੁਲਸ
ਉਨ੍ਹਾਂ ਕਿਹਾ ਕਿ ਵਿਦੇਸ਼ੀ ਫਲਾਇਟਾਂ ਬੰਦ ਹੋਣ ਕਰ ਕੇ ਉਨ੍ਹਾਂ ਨੂੰ ਆਪਣੇ ਪੁੱਤ ਦਾ ਆਖਰੀ ਵਾਰ ਮੂੰਹ ਦੇਖਣਾ ਵੀ ਨਸੀਬ ਨਹੀਂ ਹੋਇਆ। ਦੂਜੇ ਪਾਸੇ ਪੰਜਾਬ ਦੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ, ਹਲਕਾ ਮੋਗਾ ਤੋਂ ਅਕਾਲੀ ਦਲ ਦੇ ਉਮੀਦਵਾਰ ਬਰਜਿੰਦਰ ਸਿੰਘ ਮੱਖਣ ਬਰਾੜ, ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ, ਜ਼ਿਲਾ ਪ੍ਰੀਸ਼ਦ ਚੇਅਰਮੈਨ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆ, ਸਰਪੰਚ ਰੁਪਿੰਦਰ ਸਿੰਘ, ਜਗਤਾਰ ਸਿੰਘ ਦੁਸਾਂਝ, ਨੱਥਾ ਸਿੰਘ ਤਲਵੰਡੀ ਆਦਿ ਤੋਂ ਇਲਾਵਾ ਵੱਖ-ਵੱਖ ਰਾਜਸੀ, ਸਮਾਜਿਕ ਅਤੇ ਧਾਰਮਿਕ ਸ਼ਖਸੀਅਤਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ।
ਇਹ ਵੀ ਪੜ੍ਹੋ : ਮਲੋਟ ’ਚ ਰਿਸ਼ਤਿਆਂ ਦਾ ਘਾਣ, 2 ਪੁੱਤਰਾਂ ਨੇ ਬਜ਼ੁਰਗ ਪਿਓ ਦੀ ਕੀਤੀ ਬੇਰਹਿਮੀ ਨਾਲ ਕੁੱਟਮਾਰ