ਮਾਨਸਿਕ ਤੌਰ ''ਤੇ ਪ੍ਰੇਸ਼ਾਨ ਐੱਨ. ਆਰ. ਆਈ. ਵਲੋਂ ਖੁਦਕੁਸ਼ੀ

01/14/2019 11:32:06 AM

ਮੋਗਾ (ਆਜ਼ਾਦ) - ਮਾਨਸਿਕ ਪ੍ਰੇਸ਼ਾਨੀ ਕਾਰਨ ਪਿੰਡ ਭਾਗਪੁਰ ਗਗੜਾ ਨਿਵਾਸੀ ਐੱਨ. ਆਰ. ਆਈ. ਬੇਅੰਤ ਸਿੰਘ (42) ਵਲੋਂ ਫਾਹਾ ਲੈ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੇ ਥਾਣਾ ਕੋਟ ਈਸੇ ਖਾਂ ਦੇ ਹੌਲਦਾਰ ਸੁਰਜੀਤ ਸਿੰਘ ਨੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਮ੍ਰਿਤਕ ਦੀ ਪਤਨੀ ਸਵਰਨਜੀਤ ਕੌਰ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਉਸ ਦਾ ਪਤੀ ਕਾਫੀ ਸਮੇਂ ਤੋਂ ਦੁਬਈ ਰਹਿੰਦਾ ਸੀ ਤੇ ਉਥੇ ਉਸ ਦੇ ਟਰੱਕ-ਟਰਾਲੇ ਚਲਦੇ ਹਨ। ਪਿਛਲੇ ਡੇਢ ਸਾਲ ਤੋਂ ਉਹ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਸੀ, ਜਿਸ ਕਾਰਨ ਉਸ ਦਾ ਮੋਗਾ ਦੇ ਇਕ ਪ੍ਰਾਈਵੇਟ ਹਸਪਤਾਲ 'ਚ ਇਲਾਜ ਚੱਲ ਰਿਹਾ ਸੀ। 6 ਜਨਵਰੀ ਨੂੰ ਜਦੋਂ ਉਹ ਦੁਬਈ ਤੋਂ ਆਇਆ ਸੀ ਤਾਂ ਉਸ ਨੇ ਘਰ ਦੀ ਦੂਸਰੀ ਮੰਜ਼ਿਲ 'ਤੇ ਲੱਗੀ ਪੌੜੀ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੋ ਬੱਚਿਆਂ ਦਾ ਪਿਓ ਸੀ। ਹੌਲਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੁਬਈ ਤੋਂ ਆਉਣ ਦੇ ਬਾਅਦ ਮੋਗਾ ਦੇ ਪ੍ਰਾਈਵੇਟ ਹਸਪਤਾਲ ਤੋਂ ਦਵਾਈ ਵੀ ਲੈ ਕੇ ਆਇਆ ਸੀ ਅਤੇ ਉਸ ਨੇ ਮਰਨ ਤੋਂ ਪਹਿਲਾਂ ਆਪਣੇ ਕੈਨੇਡਾ ਰਹਿੰਦੇ ਭਰਾ ਨੂੰ ਫੋਨ ਕੀਤਾ ਸੀ। ਪੁਲਸ ਨੇ ਬੇਅੰਤ ਸਿੰਘ ਦੀ ਲਾਸ਼ ਦਾ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ।


rajwinder kaur

Content Editor

Related News