ਮੋਗਾ ''ਚ ਰੇਲਵੇ ਟਰੇਕ ਹੋਇਆ ਖਾਲ੍ਹੀ, ਜਲਦ ਚੱਲੇਗੀ ਟਰੇਨ

Friday, Nov 06, 2020 - 09:26 AM (IST)

ਮੋਗਾ (ਵਿਪਨ) : ਪੰਜਾਬ ਭਰ 'ਚ ਇਕ ਪਾਸੇ ਜਿਥੇ ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਨੂੰ ਲੈ ਸੰਘਰਸ਼ ਜਾਰੀ ਹੈ ਉਥੇ ਹੀ ਦੂਜੇ ਪਾਸੇ ਮੋਗਾ 'ਚ ਰੇਲ ਟਰੇਕ ਖਾਲੀ ਕਰ ਦਿੱਤਾ ਗਿਆ ਹੈ। ਇਸ ਨੂੰ ਲੈਕੇ ਮੋਗਾ ਸਟੇਸ਼ਨ 'ਤੇ ਪੁਲਸ ਤਾਇਨਾਤ ਕੀਤੀ ਗਈ ਹੈ ਤੇ ਰੇਲ ਗੱਡੀ ਆਉਣ ਦੇ ਆਸਾਰ ਦਿਖਾਏ ਦੇ ਰਹੀ ਹਨ। 

ਇਹ ਵੀ ਪੜ੍ਹੋ : ਅੱਜ ਕਿਸਾਨਾਂ ਦੇ ਹੱਕ 'ਚ ਅੰਮ੍ਰਿਤਸਰ 'ਚ ਗੱਜਣਗੇ ਨਵਜੋਤ ਸਿੱਧੂ

ਇਥੇ ਦੱਸ ਦੇਈਏ ਕਿ ਵੀਰਵਾਰ ਨੂੰ ਭਾਰਤੀ ਰੇਲਵੇ ਨੇ ਕਿਹਾ ਹੈ ਕਿ ਉਸ ਨੂੰ ਪੰਜਾਬ ਸਰਕਾਰ ਦਾ ਭਰੋਸਾ ਮਿਲਿਆ ਹੈ ਕਿ ਅੱਜ ਤੋਂ ਸੂਬੇ 'ਚ ਰੇਲ ਨਾਕਾਬੰਦੀ ਹਟਾ ਦਿੱਤੀ ਜਾਵੇਗੀ ਅਤੇ ਰਾਸ਼ਟਕੀ ਟਰਾਂਸਪੋਰਟਰ ਰੇਲ ਸੇਵਾਵਾਂ ਨੂੰ ਮੁੜ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਕ ਵਰਚੁਅਲ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰੇਲਵੇ ਬੋਰਡ ਦੇ ਚੇਅਰਮੈਨ ਤੇ ਸੀ. ਈ. ਓ. ਵੀ. ਕੇ. ਯਾਦਵ ਨੇ ਕਿਹਾ, ''ਸਾਨੂੰ ਪੰਜਾਬ ਦੇ ਮੁੱਖ ਸਕੱਤਰ ਤੋਂ ਭਰੋਸਾ ਮਿਲਿਆ ਹੈ ਕਿ ਸ਼ੁੱਕਰਵਾਰ ਸਵੇਰੇ ਰੇਲ ਨਾਕਾਬੰਦੀ ਹਟਾ ਦਿੱਤੀ ਜਾਏਗੀ। ਇਸ ਦੇ ਮੱਦੇਨਜ਼ਰ ਭਾਰਤੀ ਰੇਲਵੇ ਯਾਤਰੀ ਟਰੇਨਾਂ ਤੇ ਮਾਲਗੱਡੀਆਂ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।'' ਉਨ੍ਹਾਂ ਕਿਹਾ ਕਿ ਆਰ. ਪੀ. ਐੱਫ. ਦੇ ਡਾਇਰੈਕਟਰ ਜਨਰਲ ਅਰੁਣ ਕੁਮਾਰ ਪੰਜਾਬ ਡੀ. ਜੀ. ਪੀ. ਦੇ ਸੰਪਰਕ 'ਚ ਹਨ ਅਤੇ ਲੋਕਾਂ ਤੇ ਰੇਲਵੇ ਕਰਮਚਾਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਥਿਤੀ ਦੀ ਬਾਰੀਕੀ ਨਾਲ ਨਿਗਰਾਨੀ ਕਰ ਰਹੇ ਹਨ।

ਇਹ ਵੀ ਪੜ੍ਹੋ : ਜਿਸ ਦੀ ਲੰਮੀ ਉਮਰ ਲਈ ਰੱਖਿਆ ਸੀ ਕਰਵਾ ਚੌਥ ਉਸੇ ਨੂੰ ਚਿੱਟੇ ਕਫ਼ਨ 'ਚ ਲਿਪਟੇ ਵੇਖ ਪਤਨੀ ਦੇ ਉਡੇ ਹੋਸ਼

ਦੱਸ ਦੇਈਏ ਕਿ ਪੰਜਾਬ ਦੇ ਕਿਸਾਨ ਪਿਛਲੇ ਕਈ ਦਿਨਾਂ ਤੋਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਇਸ ਕਾਰਨ ਸੂਬੇ 'ਚ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਇਸ ਸਬੰਧ 'ਚ ਪੰਜਾਬ ਦੇ ਨੇਤਾਵਾਂ ਦੇ ਇਕ ਉੱਚ ਪੱਧਰੀ ਵਫ਼ਦ ਨੇ ਰੇਲਵੇ ਮੰਤਰੀ ਪਿਯੂਸ਼ ਗੋਇਲ ਨਾਲ ਮੁਲਾਕਾਤ ਵੀ ਕੀਤੀ ਸੀ ਅਤੇ ਸੂਬੇ 'ਚ ਰੇਲ ਆਵਾਜਾਈ ਨੂੰ ਸ਼ੁਰੂ ਕਰਨ ਦੀ ਮੰਗ ਕੀਤੀ ਸੀ। ਵਫ਼ਦ 'ਚ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਭਾਜਪਾ ਦੇ ਬੁਲਾਰੇ ਆਰ. ਪੀ. ਸਿੰਘ, ਭਾਜਪਾ ਦੇ ਪੰਜਾਬ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਸ਼ਾਮਲ ਸਨ।  


Baljeet Kaur

Content Editor

Related News