ਸਮੋਗ ਦਾ ਕਹਿਰ, ਲੋਕ ਹੋ ਰਹੇ ਹਨ ਪਰੇਸ਼ਾਨ (ਵੀਡੀਓ)
Sunday, Nov 11, 2018 - 11:50 AM (IST)
ਮੋਗਾ(ਬਿਊਰੋ)— ਭਾਵੇਂ ਹੀ ਪੰਜਾਬ ਸਰਕਾਰ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ 'ਤੇ ਮਾਮਲਾ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਹੋਏ ਹਨ, ਇੱਥੋਂ ਤੱਕ ਕਿ ਕਈ ਕਿਸਾਨਾਂ 'ਤੇ ਮਾਮਲੇ ਦਰਜ ਵੀ ਹੋ ਚੁੱਕੇ ਹਨ ਪਰ ਇਸ ਦੇ ਬਾਵਜੂਦ ਵੀ ਪਰਾਲੀ ਨੂੰ ਅੱਗ ਲਗਾਉਣ ਦਾ ਸਿਲਸਿਲਾ ਰੁੱਕ ਨਹੀਂ ਰਿਹਾ ਹੈ, ਜਿਸ ਕਾਰਨ ਆਸਮਾਨ ਵਿਚ ਚਾਰੇ ਪਾਸੇ ਧੂੰਆਂ ਹੀ ਧੂੰਆਂ ਫੈਲਿਆ ਹੋਇਆ ਹੈ। ਇਸ ਦਾ ਖਾਮਿਆਜ਼ਾ ਆਮ ਜਨਤਾ ਨੂੰ ਭੁਗਤਣਾ ਪੈ ਰਿਹਾ ਹੈ ਕਿਉਂਕਿ ਸ਼ਾਮ ਦੇ ਸਮੇਂ ਆਸਮਾਨ ਵਿਚ ਇੰਨਾ ਜ਼ਿਆਦਾ ਸਮੋਗ ਹੋ ਜਾਂਦਾ ਹੈ ਕਿ ਘਰੋਂ ਨਿਕਲਣਾ ਵੀ ਮੁਸ਼ਕਲ ਹੋ ਰਿਹਾ ਹੈ।
ਪੰਜਾਬ ਵਿਚ ਵਧ ਰਹੇ ਸਮੋਗ ਕਾਰਨ ਜਿੱਥੇ ਜਨ-ਜੀਵਨ ਪ੍ਰਭਾਵਿਤ ਹੋ ਰਿਹਾ ਹੈ, ਉਥੇ ਹੀ ਸੜਕੀ ਹਾਦਸਿਆਂ ਵਿਚ ਵੀ ਵਾਧਾ ਹੋ ਰਿਹਾ ਹੈ। ਸੂਬੇ ਵਿਚ ਲੋਕ ਆਵਾਜਾਈ ਲਈ ਆਪਣੇ ਸਾਧਨਾਂ ਦੀ ਵਰਤੋਂ ਕਰਦੇ ਹਨ ਪਰ ਹੁਣ ਜਦੋਂ ਸਮੋਗ ਨੇ ਪੂਰਾ ਜ਼ੋਰ ਫੜ ਲਿਆ ਹੈ ਹੁਣ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਵੀ ਬੰਦ ਹੋ ਗਿਆ ਹੈ।