ਇਨਸਾਨੀਅਤ ਸ਼ਰਮਸਾਰ : ਮੋਗਾ ''ਚ ਫ਼ੌਜੀ ਜਵਾਨ ਨੇ ਨਾਬਾਲਗ ਕੁੜੀ ਨਾਲ ਕੀਤਾ ਜਬਰ-ਜ਼ਿਨਾਹ

Monday, Dec 07, 2020 - 10:15 AM (IST)

ਇਨਸਾਨੀਅਤ ਸ਼ਰਮਸਾਰ : ਮੋਗਾ ''ਚ ਫ਼ੌਜੀ ਜਵਾਨ ਨੇ ਨਾਬਾਲਗ ਕੁੜੀ ਨਾਲ ਕੀਤਾ ਜਬਰ-ਜ਼ਿਨਾਹ

ਮੋਗਾ (ਆਜ਼ਾਦ): ਮੋਗਾ ਜ਼ਿਲੇ ਦੇ ਇੱਕ ਪਿੰਡ ਦੀ 16 ਵਰ੍ਹਿਆ ਦੀ ਵਿਦਿਆਰਥਣ ਨੇ ਇੱਕ ਫੌਜੀ ਜਵਾਨ ਤੇ ਜਬਰਦਸਤੀ ਜਬਰ-ਜ਼ਿਨਾਹ ਦਾ ਦੋਸ਼ ਲਗਾਇਆ ਹੈ। ਇਸ ਸਬੰਧ ਵਿਚ ਪੁਲਸ ਵਲੋਂ ਪੀੜਤ ਲੜਕੀ ਦੇ ਬਿਆਨਾਂ ’ਤੇ ਕਥਿਤ ਦੋਸ਼ੀ ਹਰਪ੍ਰੀਤ ਸਿੰਘ ਹੈਪੀ ਵਿਰੁੱਧ ਮਾਮਲਾ ਦਰਜ ਕੀਤਾ ਹੈ। ਇਸ ਮਾਮਲੇ ਦੀ ਜਾਂਚ ਇੰਸਪੈਕਟਰ ਅੰਗਰੇਜ ਕੌਰ ਰਹੇ ਹਨ।

ਇਹ ਵੀ ਪੜ੍ਹੋ : ਸੁਖਬੀਰ ਵਲੋਂ ਅਕਾਲੀਆਂ ਤੇ ਪੰਜਾਬੀਆਂ ਨੂੰ ਕਿਸਾਨ ਜਥੇਬੰਦੀਆਂ ਦੇ ਭਾਰਤ ਬੰਦ ਦੀ ਹਮਾਇਤ ਕਰਨ ਦੀ ਅਪੀਲ
PunjabKesariਵਿਆਹ ਦਾ ਝਾਂਸਾ ਦੇ ਮਿਟਾਈ ਹਵਸ
ਪੁਲਸ ਸੂਤਰਾਂ ਅਨੁਸਾਰ ਪੀੜਤਾ ਨੇ ਦਿੱਤੇ ਸ਼ਿਕਾਇਤ ਪੱਤਰ ਕਿਹਾ ਕਿ ਉਨ੍ਹਾਂ ਦੀ ਕੁੜੀ ਦਸਵੀਂ ਜਾਮਤ ਦੀ ਵਿਦਿਆਰਥਣ ਹੈ ਤੇ ਜਦੋਂ ਉਹ ਪੜ੍ਹਨ ਲਈ ਸਕੂਲ ਗਈ ਤਾਂ ਦੋਸ਼ੀ ਹਰਪ੍ਰੀਤ ਸਿੰਘ ਨੇ ਉਨ੍ਹਾਂ ਦੀ ਕੁੜੀ ਨੂੰ ਮੋਟਰਸਾਈਕਲ 'ਤੇ ਬਿਠਾ ਕੇ ਲੈ ਗਿਆ। ਉਨ੍ਹਾਂ ਸ਼ਿਕਾਇਤ ਰਾਹੀ ਕਿਹਾ ਜਦੋਂ ਕੁੜੀ ਘਰ ਆਈ ਤਾਂ ਉਨ੍ਹਾਂ ਰੋਂਦੇ ਹੋਏ ਦੱਸਿਆ ਕਿ ਹਰਪ੍ਰੀਤ ਸਿੰਘ ਉਨ੍ਹਾਂ ਨੂੰ ਸ਼ਾਦੀ ਦਾ ਝਾਂਸਾ ਦੇ ਕੇ ਅਣਦੱਸੀ ਥਾਂ 'ਤੇ ਲੈ ਕੇ ਤੇ ਮੇਰੇ ਵਿਰੋਧ ਦੇ ਬਾਵਜੂਦ ਮੇਰੇ ਨਾਲ ਜ਼ਬਰਦਸਤੀ ਕੀਤੀ। ਇੰਸਪੈਕਟਰ ਅੰਗਰੇਜ ਕੌਰ ਨੇ ਕਿਹਾ ਕਿ ਪੀੜਤ ਲੜਕੀ ਦਾ ਸਿਵਲ ਹਸਪਤਾਲ ਮੋਗਾ ਵਿਖੇ ਮੈਡੀਕਲ ਚੈੱਕਅਪ ਕਰਵਾਉਣ ਤੋਂ ਬਾਅਦ ਬਿਆਨ ਦਰਜ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਦੋਸ਼ੀ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਦੋਸ਼ੀ ਦੇ ਜਲਦੀ ਕਾਬੂ ਆਉਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਕਿਸਾਨਾਂ ਦੇ ਹੱਕ 'ਚ ਆਏ ਡਾਕਟਰ ਓਬਰਾਏ, ਕੀਤਾ ਇਹ ਐਲਾਨ


author

Baljeet Kaur

Content Editor

Related News