ਮੋਗਾ: ਵੋਟ ਪਾਉਣ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਦਰਦਨਾਕ ਹਾਦਸਾ, ਪਤਨੀ ਦੀ ਮੌਕੇ ’ਤੇ ਮੌਤ

02/14/2021 4:48:41 PM

ਮੋਗਾ (ਵਿਪਨ ਓਂਕਾਰਾ): ਮੋਗਾ ’ਚ ਅੱਜ ਮੋਟਰਸਾਇਕਲ ’ਤੇ ਸਵਾਰ ਹੋ ਕੇ ਵੋਟ ਪਾਉਣ ਜਾ ਰਹੇ ਪਤੀ-ਪਤਨੀ ਨਾਲ ਦਰਦਨਾਕ ਸੜਕ ਹਾਦਸਾ ਵਾਪਰਿਆ। ਜਾਣਕਾਰੀ ਮੁਤਾਬਕ ਰੇਤਾ ਨਾਲ ਭਰੇ ਟਰਾਲੇ ਨੇ ਮੋਟਰਸਾਇਕਲ ਸਵਾਰ ਨੂੰ ਟੱਕਰ ਮਾਰ ਦਿੱਤੀ, ਜਿਸ ’ਚ ਮੌਕੇ ’ਤੇ ਹੀ ਪਤਨੀ ਦੀ ਮੌਤ ਹੋ ਗਈ। ਇਸ ਸਬੰਧੀ ਜਾਂਚ ਅਧਿਕਾਰੀ ਜਸਵੰਤ ਸਿੰਘ ਨੇ ਦੱਸਿਆ ਕਿ ਉਕਤ ਜਨਾਨੀ ਆਪਣੇ ਪਤੀ ਨਾਲ ਵੋਟ ਪਾਉਣ ਜਾ ਰਹੀ ਸੀ ਕਿ ਰੇਤਾ ਦੇ ਭਰੇ ਟਰਾਲੇ ਨੇ ਟੱਕਰ ਮਾਰ ਦਿੱਤੀ, ਜਿਸ ਨਾਲ ਜਨਾਨੀ ਦੀ ਮੌਕੇ ’ਤੇ ਮੌਤ ਹੋ ਗਈ ਅਤੇ ਇਕ ਵਿਅਕਤੀ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ, ਜਿਸ ਨੂੰ ਮੋਗਾ ਦੇ ਸਿਵਿਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ।  

Shyna

This news is Content Editor Shyna