ਜਨਾਨੀ ਦਾ ਬੇਰਹਿਮੀ ਨਾਲ ਕਤਲ ਕਰਨ ਦੇ ਮਾਮਲੇ ’ਚ ਨਾਮਜ਼ਦ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

Saturday, Apr 09, 2022 - 02:39 PM (IST)

ਜਨਾਨੀ ਦਾ ਬੇਰਹਿਮੀ ਨਾਲ ਕਤਲ ਕਰਨ ਦੇ ਮਾਮਲੇ ’ਚ ਨਾਮਜ਼ਦ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਮੋਗਾ (ਆਜ਼ਾਦ) - ਮੋਗਾ ਦੇ ਨੇੜਲੇ ਪਿੰਡ ਬੁੱਘੀਪੁਰਾ ਨਿਵਾਸੀ ਸਰਬਜੀਤ ਕੌਰ (36) ਦੀ ਤੇਜ਼ਧਾਰ ਕੁਹਾੜੀ ਨਾਲ ਬੇਰਹਿਮੀ ਨਾਲ ਹੱਤਿਆ ਕਰਨ ਦੇ ਮਾਮਲੇ ਵਿਚ ਨਾਮਜ਼ਦ ਕਥਿਤ ਦੋਸ਼ੀ ਗੁਰਪ੍ਰੀਤ ਸਿੰਘ ਵਲੋਂ ਦਰੱਖ਼ਤ ਨਾਲ ਫਾਹਾ ਲਗਾ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ ਵਿਚ ਮਹਿਣਾ ਪੁਲਸ ਵੱਲੋਂ ਬੀਤੇ ਦਿਨ ਮ੍ਰਿਤਕ ਦੇ ਪਤੀ ਕਮਲਜੀਤ ਸਿੰਘ ਦੀ ਸ਼ਿਕਾਇਤ ’ਤੇ ਗੁਰਪ੍ਰੀਤ ਖ਼ਿਲਾਫ਼ ਥਾਣਾ ਮਹਿਣਾ ਵਿਚ ਹੱਤਿਆ ਦਾ ਮਾਮਲਾ ਦਰਜ ਕੀਤਾ ਸੀ ਪਰ ਉਹ ਪੁਲਸ ਦੇ ਕਾਬੂ ਨਹੀਂ ਆ ਰਿਹਾ ਸੀ। ਕਮਲਜੀਤ ਨੇ ਦੋਸ਼ ਲਗਾਇਆ ਸੀ ਕਿ ਗੁਰਪ੍ਰੀਤ ਮੇਰੀ ਪਤਨੀ ’ਤੇ ਗਲਤ ਨਜ਼ਰ ਰੱਖਦਾ ਹੈ।

ਪੜ੍ਹੋ ਇਹ ਵੀ ਖ਼ਬਰ - ਭਿੱਖੀਵਿੰਡ ’ਚ ਵੱਡੀ ਵਾਰਦਾਤ: 50 ਰੁਪਏ ਦੀ ਖ਼ਾਤਰ ਇੱਟਾਂ ਮਾਰ-ਮਾਰ ਕੀਤਾ ਨੌਜਵਾਨ ਦਾ ਕਤਲ

ਪੁਲਸ ਉਕਤ ਮਾਮਲੇ ਵਿਚ ਨਾਮਜ਼ਦ ਗੁਰਪ੍ਰੀਤ ਸਿੰਘ ਦੀ ਤਲਾਸ਼ ਕਰ ਰਹੀ ਸੀ। ਬੀਤੇ ਦਿਨ ਪੁਲਸ ਨੂੰ ਉਸਦੀ ਲਾਸ਼ ਪਿੰਡ ਘੋਲੀਆ ਕਲਾਂ-ਫੂਲੇਵਾਲਾ ਵਿਚਕਾਰ ਦਰੱਖ਼ਤ ਨਾਲ ਲਟਕਦੀ ਮਿਲੀ। ਘਟਨਾ ਦੀ ਜਾਣਕਾਰੀ ਮਿਲਣ ’ਤੇ ਸਹਾਇਕ ਥਾਣੇਦਾਰ ਅਮਰਜੀਤ ਸਿੰਘ ਪੁਲਸ ਪਾਰਟੀ ਸਮੇਤ ਉਥੇ ਪੁੱਜੇ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪਰਿਵਾਰ ਵਾਲਿਆਂ ਨੂੰ ਸੂਚਿਤ ਕੀਤਾ, ਜਿਸ ’ਤੇ ਪਿੰਡ ਘੋਲੀਆ ਕਲਾਂ ਵਿਚ ਉਸ ਦੇ ਰਿਸ਼ਤੇਦਾਰ ਗੁਰਚਰਨ ਸਿੰਘ, ਮਾਤਾ ਹਰਬੰਸ ਕੌਰ ਅਤੇ ਹੋਰ ਵਿਅਕਤੀ ਉਥੇ ਪੁੱਜੇ, ਜਿਨ੍ਹਾਂ ਨੇ ਲਾਸ਼ ਦੀ ਪਛਾਣ ਕੀਤੀ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਪੁਲਸ ਹੱਥ ਲੱਗੀ ਵੱਡੀ ਸਫ਼ਲਤਾ, 16 ਲੋਕ ਹਥਿਆਰਾਂ ਸਣੇ ਗ੍ਰਿਫ਼ਤਾਰ, ਕਈ ਗੈਂਗਸਟਰ ਵੀ ਸ਼ਾਮਲ

ਇਸ ਮਾਮਲੇ ਦੇ ਸਬੂੰਧ ’ਚ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਵਿਖੇ ਰੱਖਵਾ ਦਿੱਤਾ ਹੈ। ਪਰਿਵਾਰ ਵਾਲਿਆਂ ਦੇ ਬਿਆਨਾਂ ’ਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਕਰਕੇ ਲਾਸ਼ ਨੂੰ ਪੋਸਟਮਾਰਟਮ ਦੇ ਬਾਅਦ ਉਨ੍ਹਾਂ ਨੂੰ ਸੌਂਪ ਦਿੱਤੀ ਜਾਵੇਗੀ।


author

rajwinder kaur

Content Editor

Related News