ਮਾਤਮ ''ਚ ਬਦਲੀਆਂ ਖੁਸ਼ੀਆਂ, ਲਾੜੇ ਦੀ ਸੜਕ ਹਾਦਸੇ ''ਚ ਮੌਤ

Saturday, Dec 14, 2019 - 02:45 PM (IST)

ਮਾਤਮ ''ਚ ਬਦਲੀਆਂ ਖੁਸ਼ੀਆਂ, ਲਾੜੇ ਦੀ ਸੜਕ ਹਾਦਸੇ ''ਚ ਮੌਤ

ਮੋਗਾ (ਸੰਜੀਵ) : ਮੋਗਾ ਦੇ ਕਿਸ਼ਨਪੁਰਾ ਵਿਚ ਵਾਪਰੇ ਇਕ ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਕੁੱਤੇ ਨੂੰ ਬਚਾਉਂਦੇ ਹੋਏ ਇਸ ਹਾਦਸੇ ਦਾ ਸ਼ਿਕਾਰ ਹੋ ਗਿਆ।

ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਧਰਮਕੋਟ ਦੇ ਹੌਲਦਾਰ ਮੰਗਾਰਾਮ ਨੇ ਦੱਸਿਆ ਕਿ ਕਿਸ਼ਨਪੁਰਾ ਨਿਵਾਸੀ ਸਦੀਕ ਮੁਹੰਮਦ ਪੁੱਤਰ ਗਨੀ ਮੁਹੰਮਦ ਦਾ ਅੱਜ ਨਿਕਾਹ ਸੀ। ਨਿਕਾਹ ਤੋਂ ਇਕ ਦਿਨ ਪਹਿਲਾਂ ਭਾਵ ਬੀਤੇ ਦਿਨ ਪਰਿਵਾਰਕ ਮੈਂਬਰਾਂ ਦੇ ਕਹਿਣ 'ਤੇ ਉਹ ਇੰਦਰਗੜ੍ਹ ਸਥਿਤ ਝਿੜੀ ਦਰਗਾਹ ਸ਼ਰੀਫ 'ਤੇ ਮੱਥਾ ਟੇਕਣ ਗਿਆ ਸੀ। ਮੱਥਾ ਟੇਕਣ ਤੋਂ ਬਾਅਦ ਘਰ ਵਾਪਸੀ ਸਮੇਂ ਉਸ ਦੇ ਮੋਟਰਸਾਈਕਲ ਅੱਗੇ ਅਚਾਨਕ ਕੁੱਤਾ ਆ ਗਿਆ। ਕੁੱਤੇ ਨੂੰ ਬਚਾਉਂਦੇ ਹੋਏ ਉਹ ਹੇਠਾਂ ਡਿੱਗ ਪਿਆ ਅਤੇ ਉਸ ਦਾ ਸਿਰ ਜ਼ਮੀਨ 'ਤੇ ਜਾ ਵੱਜਾ ਅਤੇ ਸਿਰ ਫੱਟ ਗਿਆ। ਉਥੇ ਮੌਜੂਦ ਰਾਹਗੀਰਾਂ ਨੇ ਪੁਲਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਨੌਜਵਾਨ ਨੂੰ ਤੁਰੰਤ ਸਰਕਾਰੀ ਹਸਪਤਾਲ ਵਿਚ ਦਾਖਲ ਕਰਾਇਆ ਗਿਆ। ਉਥੇ ਹੀ ਘਟਨਾ ਸਬੰਧੀ ਸੂਚਨਾ ਮਿਲਦੇ ਹੀ ਪਰਿਵਾਰਕ ਮੈਂਬਰ ਵੀ ਹਸਪਤਾਲ ਪੁੱਜ ਗਏ ਪਰ ਇਲਾਜ ਦੌਰਾਨ ਨੌਜਵਾਨ ਦੀ ਮੌਤ ਹੋ ਗਈ। ਪੁਲਸ ਵੱਲੋਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ 174 ਦੀ ਕਾਰਵਾਈ ਕਰਦੇ ਹੋਏ ਲਾਸ਼ ਪਰਿਵਾਰਕ ਮੈਂਬਰਾਂ ਹਵਾਲੇ ਕਰ ਦਿੱਤੀ ਗਈ ਹੈ।


author

cherry

Content Editor

Related News