ਚੰਦਪੁਰਾਣਾ ਵਿਖੇ 22 ਨੂੰ ਧਾਰਮਿਕ ਦੀਵਾਨ ਸਜਾਏ ਜਾਣਗੇ
Friday, Dec 21, 2018 - 09:58 AM (IST)
ਮੋਗਾ (ਰਾਕੇਸ਼)-ਸਮਾਜ ਭਲਾਈ ਕੰਮਾਂ ਅਤੇ ਧਰਮ ਪ੍ਰਚਾਰ ’ਚ ਮੋਹਰੀ ਜਾਣਿਆ ਜਾਂਦਾ ਮਾਲਵੇ ਦਾ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਤਪ ਅਸਥਾਨ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਜੀ ਚੰਦਪੁਰਾਣਾ ਵਿਖੇ ਸ਼ਹੀਦਾਂ ਦੇ ਪਾਵਨ ਪਵਿੱਤਰ ਅਸਥਾਨ ’ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮੁੱਖ ਸੇਵਾਦਾਰ ਸਮਾਜ ਸੇਵੀ ਸੰਤ ਬਾਬਾ ਗੁਰਦੀਪ ਸਿੰਘ ਵਲੋਂ ਪੋਹ ਮਹੀਨੇ ਦੀ ਪੂਰਨਮਾਸ਼ੀ ਦਾ ਦਿਹਾਡ਼ਾ ਮਾਤਾ ਗੁਜਰ ਕੌਰ ਅਤੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਕਰਕੇ ਮਨਾਇਆ ਜਾ ਰਿਹਾ ਹੈ। ਬਾਬਾ ਗੁਰਦੀਪ ਸਿੰਘ ਨੇ ਦੱਸਿਆ ਕਿ 22 ਦਸੰਬਰ ਦਿਨ ਸ਼ਨੀਵਾਰ ਨੂੰ ਅਖੰਡ ਪਾਠਾਂ ਦੇ ਭੋਗ ਉਪਰੰਤ ਰੱਬੀ ਬਾਣੀ ਦਾ ਕੀਰਤਨ ਹੋਵੇਗਾ। ਸਵੇਰੇ 8 ਵਜੇ ਤੋਂ ਲੈ ਕੇ ਦੁਪਹਿਰ ਦੋ ਵਜੇ ਤੱਕ ਧਾਰਮਿਕ ਦੀਵਾਨ ਸਜਾਏ ਜਾਣਗੇ ਅਤੇ ਗੁਰੂਆਂ ਦੇ ਸਾਜੇ ਪੰਜ ਪਿਆਰੇ ਵਿਸ਼ੇਸ਼ ਤੌਰ ’ਤੇ ਪਹੁੰਚਣਗੇ ਅਤੇ ਗੁਰੂ ਤੋਂ ਵਾਂਝੇ ਪ੍ਰਾਣੀਆਂ ਨੂੰ ਖੰਡੇ ਬਾਟੇ ਦਾ ਅੰਮ੍ਰਿਤ ਛਕਾ ਕੇ ਗੁਰੂ ਵਾਲੇ ਬਣਾਉਣਗੇ। ਆਓ ਸ਼ਹੀਦੀ ਦਿਹਾਡ਼ੇ ਨੂੰ ਸਮਰਪਿਤ ਸਜ ਰਹੇ ਦੀਵਾਨਾਂ ’ਚ ਹਾਜ਼ਰੀ ਲਵਾ ਕੇ ਦੀਵਾਨਾਂ ਦਾ ਲਾਹਾ ਪ੍ਰਾਪਤ ਕਰੀਏ। ਅੰਮ੍ਰਿਤ ਛਕਣ ਵਾਲੇ ਪ੍ਰਾਣੀ ਸਵੇਰੇ 10 ਵਜੇ ਗੁਰਦੁਆਰਾ ਸਾਹਿਬ ਵਿਚ ਪਹੁੰਚ ਜਾਣ। ਕਕਾਰ ਗੁਰੂ ਘਰ ਵਲੋਂ ਫਰੀ ਦਿੱਤੇ ਜਾਣਗੇ।
