ਬਲਵੀਰ ਸਿੰਘ ਕਾਂਗਰਸ ਐੱਸ. ਸੀ. ਵਿੰਗ ਦੇ ਬਣੇ ਚੇਅਰਮੈਨ
Wednesday, Jan 16, 2019 - 09:31 AM (IST)

ਮੋਗਾ (ਗੋਪੀ ਰਾਊਕੇ)-ਪਿੰਡ ਜੋਗੇਵਾਲਾ ’ਚ ਐੱਸ. ਸੀ. ਵਿੰਗ ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ ਚੇਅਰਮੈਨ ਜਗਜੀਤ ਸਿੰਘ ਦੀ ਅਗਵਾਈ ’ਚ ਸੰਪੰਨ ਹੋਈ। ਇਸ ਮੀਟਿੰਗ ਦੌਰਾਨ ਬਲਵੀਰ ਸਿੰਘ ਨੂੰ ਪਾਰਟੀ ਪ੍ਰਤੀ ਨਿਭਾਈਆਂ ਗਈਆਂ ਸੇਵਾਵਾਂ ਕਾਰਨ ਬਲਾਕ-2 ਮੋਗਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ। ਇਸ ਦੌਰਾਨ ਚੇਅਰਮੈਨ ਜਗਜੀਤ ਸਿੰਘ ਨੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਈਮਾਨਦਾਰੀ ਨਾਲ ਕੰਮ ਕਰਨ ਵਾਲੇ ਵਰਕਰਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਹੈ। ਇਸ ਦੌਰਾਨ ਨਵ-ਨਿਯੁਕਤ ਚੇਅਰਮੈਨ ਬਲਵੀਰ ਸਿੰਘ ਨੇ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਜੋ ਸੇਵਾਵਾਂ ਸੌਂਪੀਆਂ ਹਨ, ਉਹ ਉਸ ਲਈ ਰਿਣੀ ਰਹਿਣਗੇ। ਇਸ ਮੌਕੇ ਸਰਬਜੀਤ ਸਿੰਘ ਪੰਚ, ਕੁਲਵੰਤ ਸਿੰਘ ਪੰਚ, ਸਾਬਕਾ ਸਰਪੰਚ ਬਲਵਿੰਦਰ ਸਿੰਘ, ਨੰਬਰਦਾਰ ਹਰਜੀਤ ਸਿੰਘ, ਲਵਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।