ਸਿੰਘਾਂਵਾਲਾ ’ਚ ਬਣਨ ਵਾਲੇ 60 ਲੱਖ ਰੁਪਏ ਦੇ ਪ੍ਰਾਜੈਕਟ ਦਾ ਕੀਤਾ ਉਦਘਾਟਨ
Wednesday, Jan 16, 2019 - 09:31 AM (IST)

ਮੋਗਾ (ਸੰਦੀਪ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੰਘਾਂਵਾਲਾ (ਮੋਗਾ) ਵਿਖੇ ਬਣਨ ਵਾਲੀ ਦੋ ਮੰਜ਼ਲੀ 8 ਕਮਰਿਆਂ ਦੀ ਬਿਲਡਿੰਗ ਦਾ ਨੀਂਹ ਪੱਥਰ ਪਾਵਰ ਗਰਿੱਡ ਕਾਰਪੋਰੇਸ਼ਨ ਦੇ ਡੀ. ਜੀ. ਐੱਮ. ਪ੍ਰਕਾਸ਼ ਬਿਸਵਾਸ, ਸੀ. ਐੱਮ. ਜੀ. ਕੇ. ਸ਼ਰਮਾ, ਸਕੂਲ ਪ੍ਰਿੰਸੀਪਲ ਵਾਹਿਗੁਰੂ ਪਾਲ ਸਿੰਘ ਗਿੱਲ, ਸਰਪੰਚ ਮਹਿੰਦਰ ਕੌਰ, ਸਾਬਕਾ ਸਰਪੰਚ ਤੀਰਥ ਸਿੰਘ, ਐੱਸ. ਐੱਮ. ਸੀ. ਦੇ ਚੇਅਰਮੈਨ ਰਾਜ ਸਿੰਘ ਵੱਲੋਂ ਸਾਂਝੇ ਤੌਰ ’ਤੇ ਰੱਖਿਆ ਗਿਆ। ਇਸ ਸਮੇਂ ਹਾਜ਼ਰ ਜ਼ਿਲਾ ਪ੍ਰੀਸ਼ਦ ਮੈਂਬਰ ਗੁਰਬਿੰਦ ਸਿੰਘ, ਸਾਬਕਾ ਚੇਅਰਮੈਨ ਬੂਟਾ ਸਿੰਘ, ਸਮਾਜ ਸੇਵੀ ਕੁਲਦੀਪ ਸਿੰਘ, ਗੁਰਚਰਨ ਸਿੰਘ ਅਤੇ ਐੱਨ. ਆਰ. ਆਈ. ਬਲਵੰਤ ਸਿੰਘ ਨੇ ਸਕੂਲ ਪ੍ਰਿੰਸੀਪਲ ਵਾਹਿਗੁਰੂ ਪਾਲ ਸਿੰਘ ਗਿੱਲ ਵੱਲੋਂ ਇਸ ਪ੍ਰਾਜੈਕਟ ਨੂੰ ਮਨਜ਼ੂਰ ਕਰਵਾਉਣ ਲਈ ਕੀਤੇ ਸਿਰਤੋਡ਼ ਯਤਨਾਂ ਦੀ ਸ਼ਲਾਘਾ ਕੀਤੀ। ਸਕੂਲ ਪ੍ਰਿੰਸੀਪਲ ਵੱਲੋਂ ਦੱਸਿਆ ਗਿਆ ਕਿ ਹੁਣ ਤੱਕ ਇਸ ਪ੍ਰਾਜੈਕਟ ਸਮੇਤ ਉਨ੍ਹਾਂ ਦੇ ਕਾਰਜਕਾਲ ’ਚ ਲਗਭਗ 70 ਲੱਖ ਦੇ ਕੰਮ ਕਰਵਾਏ ਜਾ ਚੁੱਕੇ ਹਨ ਅਤੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਵਿੱਦਿਅਕ ਸਾਲ ਤੋਂ ਇਸ ਸਕੂਲ ’ਚ ਸਾਇੰਸ ਗਰੁੱਪ ਸ਼ੁਰੂ ਕਰਨ ਲਈ ਕੇਸ ਭੇਜਿਆ ਜਾ ਚੁੱਕਾ ਹੈ। ਸਕੂਲ ਸਟਾਫ ਤੇ ਸਮੁੱਚੇ ਨਗਰ ਨੇ ਪਾਵਰ ਗਰਿੱਡ ਕਾਰਪੋਰੇਸ਼ਨ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸਕੂਲ ਦੇ ਵਾਈਸ ਪ੍ਰਿੰਸੀਪਲ ਕੁਲਵੰਤ ਸਿੰਘ, ਨਵੀਂ ਬਣ ਰਹੀ ਬਿਲਡਿੰਗ ਪ੍ਰਾਜੈਕਟ ਦੇ ਕੋਆਰਡੀਨੇਟਰ ਮੁਕੇਸ਼ ਕੁਮਾਰ, ਅਮਿਤਪਾਲ ਸਿੰਘ, ਰਜਿੰਦਰ ਸਿੰਘ ਗੁਰਮੀਤ ਸਿੰਘ, ਹਰਜਿੰਦਰ ਸਿੰਘ, ਗੁਰਪ੍ਰੀਤ ਸਿੰਘ ਸਮੇਤ ਸਕੂਲ ਦਾ ਸਮੁੱਚਾ ਸਟਾਫ ਹਾਜ਼ਰ ਸੀ।