ਮਹੇਸ਼ਇੰਦਰ ਸਿੰਘ ਦੇ ਜ਼ਿਲਾ ਪ੍ਰਧਾਨ ਬਣਨ ਨਾਲ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ : ਮਹਿਲ ਸਿੰਘ ਚੌਹਾਨ

Friday, Jan 18, 2019 - 09:24 AM (IST)

ਮਹੇਸ਼ਇੰਦਰ ਸਿੰਘ ਦੇ ਜ਼ਿਲਾ ਪ੍ਰਧਾਨ ਬਣਨ ਨਾਲ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ : ਮਹਿਲ ਸਿੰਘ ਚੌਹਾਨ
ਮੋਗਾ (ਗਾਂਧੀ, ਸੰਜੀਵ)-ਕਾਂਗਰਸ ਹਾਈ ਕਮਾਂਡ ਵਲੋਂ ਸਾਬਕਾ ਵਿਧਾਇਕ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜ਼ਿਲਾ ਮੋਗਾ ਦਾ ਪ੍ਰਧਾਨ ਨਿਯੁਕਤ ਕਰਨ ’ਤੇ ਮੋਗਾ ਜ਼ਿਲੇ ਦੇ ਕਾਂਗਰਸੀ ਵਰਕਰਾਂ ’ਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਨਵ ਨਿਯੁਕਤ ਜ਼ਿਲਾ ਪ੍ਰਧਾਨ ਦੀ ਨਿਯੁਕਤੀ ਨਾਲ ਜ਼ਿਲੇ ਅੰਦਰ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਮਹਿਲ ਸਿੰਘ ਚੌਹਾਨ ਨੇ ‘ਜਗ ਬਾਣੀ’ ਨਾਲ ਗੱਲਬਾਤ ਕਰਦਿਆਂ ਹੋਇਆ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਨੇ ਬਹੁਤ ਹੀ ਸ਼ਲਾਘਾਯੋਗ ਕੰਮ ਕੀਤਾ ਹੈ। ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਕਾਂਗਰਸ ਪਾਰਟੀ ਹਾਈ ਕਮਾਨ ਦੀਆਂ ਉਮੀਦਾਂ ਉੱਪਰ ਖਰੇ ਉਤਰਨਗੇ ਅਤੇ ਜ਼ਿਲੇ ਅੰਦਰ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰਨਗੇ। ਉਨ੍ਹਾਂ ਦੀ ਪਹਿਲਾਂ ਵੀ ਪਾਰਟੀ ਪ੍ਰਤੀ ਮਿਹਨਤ ਦੇ ਸਦਕਾ ਹੀ ਹਾਈਕਮਾਂਡ ਵਲੋਂ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ।ਉਨ੍ਹਾਂ ਕਿਹਾ ਕਿ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਇਕ ਜੁਝਾਰੂ ਅਤੇ ਬੇਦਾਗ ਨੇਤਾ ਹਨ ਅਤੇ ਹਰੇਕ ਕਾਂਗਰਸੀ ਵਰਕਰ ਨੂੰ ਨਾਲ ਲੈ ਕੇ ਚੱਲਣ ’ਚ ਵਿਸ਼ਵਾਸ ਰੱਖਦੇ ਹਨ।ਇਸ ਮੌਕੇ ਉਨ੍ਹਾਂ ਨਾਲ ਲਖਵਿੰਦਰ ਸਿੰਘ, ਜਸਵੀਰ ਸਿੰਘ, ਰੇਸ਼ਮ ਸਿੰਘ, ਤਰਸੇਮ ਸਿੰਘ ਰਾਜਪੂਤ, ਜਸਵੰਤ ਸਿੰਘ ਰਾਜਪੂਤ, ਬੱਬੂ, ਰਿੰਕੂ ਆਦਿ ਹਾਜ਼ਰ ਸਨ।

Related News