ਗਣਤੰਤਰ ਦਿਵਸ ਸਬੰਧੀ ਸੱਭਿਆਚਾਰਕ ਪ੍ਰੋਗਰਾਮ ਤੇ ਮਾਰਚ ਪਾਸਟ ਦੀਆਂ ਰਿਹਰਸਲਾਂ ਸ਼ੁਰੂ

Monday, Jan 21, 2019 - 09:40 AM (IST)

ਗਣਤੰਤਰ ਦਿਵਸ ਸਬੰਧੀ ਸੱਭਿਆਚਾਰਕ ਪ੍ਰੋਗਰਾਮ ਤੇ ਮਾਰਚ ਪਾਸਟ ਦੀਆਂ ਰਿਹਰਸਲਾਂ ਸ਼ੁਰੂ
ਮੋਗਾ (ਗੋਪੀ ਰਾਊਕੇ)-ਜ਼ਿਲਾ ਪ੍ਰਸ਼ਾਸਨ ਮੋਗਾ ਵੱਲੋਂ ਗਣਤੰਤਰ ਦਿਵਸ ਮਨਾਉਣ ਲਈ ਅੱਜ ਦਾਣਾ ਮੰਡੀ ਮੋਗਾ ਵਿਖੇ ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੱਭਿਆਚਾਰਕ ਪ੍ਰੋਗਰਾਮ ਅਤੇ ਮਾਰਚ ਪਾਸਟ ਦੀਆਂ ਰਿਹਰਸਲਾਂ ਸ਼ੁਰੂ ਕੀਤੀਆਂ ਗਈਆਂ। ਇਸ ਦੌਰਾਨ ਸੱਭਿਆਚਾਰਕ ਆਈਟਮਾਂ, ਪੀ.ਟੀ. ਸ਼ੋਅ ਆਦਿ ’ਤੇ ਨਜ਼ਰਸਾਨੀ ਕਰਦੇ ਹੋਏ ਸਬੰਧਤ ਅਧਿਆਪਕਾਂ ਨੂੰ ਰਹਿ ਗਈਆਂ ਛੋਟੀਆਂ-ਮੋਟੀਆਂ ਤਰੁੱਟੀਆਂ ਨੂੰ ਦੂਰ ਕਰਨ ਲਈ ਕਿਹਾ ਗਿਆ। ਡਿਪਟੀ ਕਮਿਸ਼ਨਰ ਦੇ ਹੁਕਮਾਂ ਅਨੁਸਾਰ 24 ਜਨਵਰੀ ਨੂੰ ਗਣਤੰਤਰ ਦਿਵਸ ਸਮਾਰੋਹ ਸਬੰਧੀ ਸੱਭਿਆਚਾਰਕ ਪ੍ਰੋਗਰਾਮ, ਪੀ.ਟੀ.ਸ਼ੋਅ ਤੇ ਮਾਰਚ ਪਾਸਟ ਦੀ ਫੁੱਲ ਡਰੈੱਸ ਰਿਹਰਸਲ ਸਥਾਨਕ ਨਵੀਂ ਅਨਾਜ ਮੰਡੀ ਵਿਖੇ ਹੋਵੇਗੀ। ਇਸ ਮੌਕੇ ਜ਼ਿਲਾ ਲੋਕ ਸੰਪਰਕ ਅਫ਼ਸਰ ਤੇਜਾ ਸਿੰਘ, ਸਹਾਇਕ ਸਿੱਖਿਆ ਅਫ਼ਸਰ (ਖੇਡਾਂ) ਇੰਦਰਪਾਲ ਸਿੰਘ ਢਿੱਲੋਂ, ਮੈਡਮ ਬਲਜੀਤ ਕੌਰ ਅਤੇ ਵੱਖ-ਵੱਖ ਸਕੂਲਾਂ ਦੇ ਅਧਿਆਪਕ ਤੇ ਵਿਦਿਆਰਥੀ ਮੌਜੂਦ ਸਨ।

Related News