ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ
Monday, Jan 21, 2019 - 09:40 AM (IST)

ਮੋਗਾ (ਗਰੋਵਰ, ਗਾਂਧੀ)-ਭਾਰਤੀ ਕਿਸਾਨ ਯੂਨੀਅਨ ਬਲਾਕ ਕੋਟ ਈਸੇ ਖਾਂ ਦੀ ਮੀਟਿੰਗ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਮੀਤ ਪ੍ਰਧਾਨ ਕੁਲਦੀਪ ਸਿੰਘ ਨੰਬਰਦਾਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ’ਚ ਜ਼ਿਲਾ ਪ੍ਰਧਾਨ ਸੁਖਵਿੰਦਰ ਸਿੰਘ ਬਹਿਰਾਮਕੇ, ਬਲਵਿੰਦਰ ਸਿੰਘ, ਜਗੀਰ ਸਿੰਘ ਸ਼ਾਦੀਵਾਲਾ ਸੈਕਟਰੀ, ਗੁਰਬੀਰ ਸਿੰਘ, ਮੇਹਰ ਸਿੰਘ, ਹਰਦਿਆਲ ਸਿੰਘ, ਰਾਜਵਿੰਦਰ ਸਿੰਘ, ਪ੍ਰਧਾਨ ਗੁਰਮੀਤ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਦੀ ਕਾਰਵਾਈ ਬਲਾਕ ਪ੍ਰਧਾਨ ਜਸਵਿੰਦਰ ਸਿੰਘ, ਨਿਸ਼ਾਨ ਸਿੰਘ ਰਾਮਗਡ਼੍ਹ ਨੇ ਚਲਾਈ।ਸੁਖਵਿੰਦਰ ਸਿੰਘ ਤੇ ਨੰਬਰਦਾਰ ਕੁਲਦੀਪ ਸਿੰਘ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਦੇਸ਼ ਦੇ ਕਿਸਾਨਾਂ ਲਈ ਸ਼ੁਰੂ ਕੀਤੀ ਗਈ ਫਸਲੀ ਬੀਮਾ ਯੋਜਨਾ ਰਾਫੇਲ ਘੋਟਾਲੇ ਤੋਂ ਵੱਡਾ ਘੋਟਾਲਾ ਹੈ, ਜੋ ਕਿ ਅਨਿਲ ਅੰਬਾਨੀ ਵਰਗੇ ਲੋਕਾਂ ਲਈ ਕਿਸਾਨਾਂ ਦੀ ਲੁੱਟ ਕਰਨ ਲਈ ਕੀਤਾ ਗਿਆ ਹੈ, ਜੇਕਰ ਕਿਸਾਨਾਂ ਦੀ ਫਸਲ ਬਰਬਾਦ ਹੁੰਦੀ ਹੈ ਤਾਂ ਪਹਿਲਾਂ ਪੈਸਾ ਬੈਂਕਾਂ ਨੂੰ ਮਿਲੇਗਾ, ਬਾਅਦ ਵਿਚ ਕਿਸਾਨਾਂ ਨੂੰ। ਇਸ ਦੌਰਾਨ ਅੰਗਰੇਜ਼ ਸਿੰਘ, ਅਮਰਜੀਤ ਸਿੰਘ ਅਵਤਾਰ ਸਿੰਘ, ਬਲਵੰਤ ਸਿੰਘ,ਅਮਰੀਕ ਸਿੰਘ, ਨਗਿੰਦਰ ਸਿੰਘ ਬੀਰਾ ਸਿੰਘ, ਬੂਟਾ ਸਿੰਘ, ਰਣਜੀਤ ਸਿੰਘ, ਮੁਖਤਿਆਰ ਸਿੰਘ, ਲੱਖਾ ਸਿੰਘ, ਸੁਖਮੰਦਰ ਸਿੰਘ, ਗੁਰਬਚਨ ਸਿੰਘ, ਗੁਰਮੇਜ ਸਿੰਘ ਕਰਮਜੀਤ ਸਿੰਘ, ਮੇਜਰ ਸਿੰਘ ਬਲਵਿੰਦਰ ਸਿੰਘ ਤੇ ਜਸਵੰਤ ਸਿੰਘ ਆਦਿ ਹਾਜ਼ਰ ਸਨ।