ਸਰਬੱਤ ਦੇ ਭਲੇ ਲਈ ਅਖੰਡ ਪਾਠ ਸਾਹਿਬ ਕਰਵਾਇਆ
Monday, Jan 21, 2019 - 09:41 AM (IST)

ਮੋਗਾ (ਗੋਪੀ ਰਾਊਕੇ)-ਅੱਜ ਪਿੰਡ ਨੱਥੂਵਾਲਾ ਜਦੀਦ ਵਿਖੇ ਸੰਤ ਬਾਬਾ ਭਾਗ ਸਿੰਘ ਅਤੇ ਸੰਤ ਬਾਬਾ ਸੁਹੇਲ ਸਿੰਘ ਜੀ ਦੇ ਗੁਰਦੁਆਰਾ ਸਾਹਿਬ ਵਿਖੇ ਨਵੀਂ ਪੰਚਾਇਤ ਵਲੋਂ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਮੌਕੇ ਡਾਇਰੈਕਟਰ ਅਮਰ ਸਿੰਘ ਗਿੱਲ, ਸਾਬਕਾ ਸਰਪੰਚ ਤੇ ਸੰਤ ਅਮਰ ਸਿੰਘ ਵੱਲੋਂ ਸਰਪੰਚ ਦਵਿੰਦਰ ਸਿੰਘ ਕਾਕਾ ਅਤੇ ਨਵੇਂ ਚੁਣੇ ਗਏ ਪੰਚਾਂ ਨੂੰ ਸਿਰੋਪਾਓ ਦੇ ਕੇ ਸਨਮਾîਨਤ ਕੀਤਾ ਗਿਆ। ਸਰਪੰਚ ਦਵਿੰਦਰ ਸਿੰਘ ਕਾਕਾ ਨੇ ਕਿਹਾ ਕਿ ਮੈਂ ਪਿੰਡ ਦੇ ਵਿਕਾਸ ਕਾਰਜਾਂ ’ਚ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਾਂਗਾ। ਇਸ ਮੌਕੇ ਦੋ ਲੋਡ਼ਵੰਦ ਵਿਅਕਤੀਆਂ ਨੂੰ ਟਰਾਈਸਾਈਕਲ ਵੀ ਦਿੱਤੇ ਗਏ। ਇਸ ਮੌਕੇ ਗੁਰੂ ਕਾ ਲੰਗਰ ਸੰਗਤ ਨੂੰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਪ੍ਰਧਾਨ ਹਰਜੀਤ ਸਿੰਘ ਜਦੀਦ, ਮੇਜਰ ਸਿੰਘ, ਸੁਖਦਰਸ਼ਨ ਸਿੰਘ, ਬਲਵਿੰਦਰ ਸਿੰਘ, ਤਰਸੇਮ ਸਿੰਘ, ਸਰਬਜੀਤ ਕੌਰ, ਹਰਮੀਤ ਕੌਰ, ਨਰਿੰਦਰ ਕੌਰ, ਚਰਨਜੀਤ ਕੌਰ, ਹਰਮੀਤ ਕੌਰ (ਸਾਰੇ ਪੰਚ), ਪ੍ਰਧਾਨ ਗੁਰਦੀਪ ਸਿੰਘ, ਸਤਵਿੰਦਰ ਸਿੰਘ, ਨਛੱਤਰ ਸਿੰਘ, ਦਰਸ਼ਨ ਸਿੰਘ, ਬਲਦੇਵ ਸਿੰਘ ਆਦਿ ਹਾਜ਼ਰ ਸਨ।