ਪੇਂਟਿੰਗ ਮੁਕਾਬਲਿਆਂ ’ਚ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ
Monday, Jan 21, 2019 - 09:43 AM (IST)

ਮੋਗਾ (ਗੋਪੀ ਰਾਊਕੇ)-ਨਾਮਵਰ ਵਿੱਦਿਅਕ ਸੰਸਥਾ ਬਬਲਿੰਗ ਕਿਡਜ਼ ਕਿੰਡਰ ਗਾਰਟਨ ਸਕੂਲ, ਜੋ ਕਿ ਸਥਾਨਕ ਫਿਰੋਜ਼ਪੁਰ ਰੋਡ ’ਤੇ ਸਥਿਤ ਹੈ, ਵੱਲੋਂ ਅੱਜ ਵਿਦਿਆਰਥੀਆਂ ਵਿਚਕਾਰ ਪੇਂਟਿੰਗ ਮੁਕਾਬਲੇ ਕਰਵਾਏ ਗਏ। ਇਸ ਮੌਕੇ ਵੱਖ-ਵੱਖ ਵਿਸ਼ਿਆਂ ਸਬੰਧੀ ਦਿੱਤੇ ਚਿੱਤਰਾਂ ਨੂੰ ਵਿਦਿਆਰਥੀਆਂ ਨੇ ਆਪਣੀ ਕਲਾ ਨਾਲ ਬਣਾਇਆ ਤੇ ਆਪਣੀ ਪ੍ਰਤਿਭਾ ਦੇ ਜੌਹਰ ਦਿਖਾਏ। ਇਸ ਮੌਕੇ ਡਾਇਰੈਕਟਰ ਮੈਡਮ ਸੁਨੀਤਾ ਨੇ ਦੱਸਿਆ ਕਿ ਸਕੂਲ ’ਚ ਅਜਿਹੀਆਂ ਗਤੀਵਿਧੀਆਂ ਆਯੋਜਿਤ ਕਰਨ ਦਾ ਮੁੱਖ ਮਕਸਦ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਕਰਨਾ ਹੈ। ਇਸ ਮੌਕੇ ਬਿਹਤਰੀਨ ਪੇਂਟਿੰਗ ਬਣਾਉਣ ਵਾਲੇ ਬੱਚਿਆਂ ਨੂੰ ਸਨਮਾਨਤ ਵੀ ਕੀਤਾ ਗਿਆ।