ਕਿਸਾਨ ਮਜ਼ਦੂਰ ਮੁਕਤੀ ਮੋਰਚਾ ਨੇ ਵਿਧਾਇਕ ਬਿਲਾਸਪੁਰ ਨੂੰ ਸੌਂਪਿਆ ਮੰਗ-ਪੱਤਰ

Tuesday, Jan 22, 2019 - 09:57 AM (IST)

ਕਿਸਾਨ ਮਜ਼ਦੂਰ ਮੁਕਤੀ ਮੋਰਚਾ ਨੇ ਵਿਧਾਇਕ ਬਿਲਾਸਪੁਰ ਨੂੰ ਸੌਂਪਿਆ ਮੰਗ-ਪੱਤਰ
ਮੋਗਾ (ਬਾਵਾ/ਜਗਸੀਰ)-ਪੰਜਾਬ ਦੇ ਬੇਜ਼ਮੀਨੇ ਲੋਕਾਂ ਦਾ ਕਰਜ਼ਾ ਮੁਆਫ ਕਰਵਾਉਣ ਲਈ ਕਿਸਾਨ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ ਕਨਵੀਨਰ ਸਤਪਾਲ ਸਿੰਘ ਦੇਹਡ਼ਕਾ ਦੀ ਅਗਵਾਈ ’ਚ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੂੰ ਮੰਗ-ਪੱਤਰ ਸੌਂਪਿਆ ਗਿਆ। ਇਸ ਮੌਕੇ ਸਤਪਾਲ ਸਿੰਘ ਦੇਹਡ਼ਕਾ ਨੇ ਕਿਹਾ ਕਿ ਪੰਜਾਬ ਸਰਕਾਰ ਜ਼ਿਮੀਂਦਾਰਾਂ ਦਾ 9000 ਹਜ਼ਾਰ ਕਰੋਡ਼ ਦਾ ਕਰਜ਼ਾ ਮੁਆਫ਼ ਕਰਨ ਜਾ ਰਹੀ ਹੈ, ਉਸੇ ਤਹਿਤ ਗੈਰ ਕਾਸ਼ਤਕਾਰਾਂ ਦੇ 500 ਕਰੋਡ਼ ਦੇ ਕਰਜ਼ੇ ਵੀ ਮੁਆਫ਼ ਕੀਤੇ ਜਾਣ। ਇਸ ਮੌਕੇ ਮੋਰਚੇ ਦੇ ਕਨਵੀਨਰ ਸਤਪਾਲ ਸਿੰਘ ਦੇਹਡ਼ਕਾ ਨੇ ਵਿਧਾਇਕ ਬਿਲਾਸਪੁਰ ਤੋਂ ਮੰਗ ਕੀਤੀ ਕਿ ਉਹ ਉਨ੍ਹਾਂ ਦੀ ਇਸ ਆਵਾਜ਼ ਨੂੰ ਵਿਧਾਨ ਸਭਾ ’ਚ ਉਠਾਉਣ। ਇਸ ਸਮੇਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਮੋਰਚਾ ਦੇ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਉਹ ਵਿਧਾਨ ਸਭਾ ’ਚ ਲੋਕਾਂ ਦੀ ਇਸ ਆਵਾਜ਼ ਨੂੰ ਬੁਲੰਦ ਕਰਨਗੇ।

Related News