ਐੱਸ. ਡੀ. ਐੱਮ. ਵੱਲੋਂ ਗਣਤੰਤਰ ਦਿਵਸ ਸਬੰਧੀ ਚੱਲ ਰਹੀਆਂ ਰਿਹਰਸਲਾਂ ਦਾ ਜਾਇਜ਼ਾ
Tuesday, Jan 22, 2019 - 09:58 AM (IST)

ਮੋਗਾ (ਗੋਪੀ ਰਾਊਕੇ)-ਜ਼ਿਲਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਨਵੀਂ ਅਨਾਜ ਮੰਡੀ ਮੋਗਾ ਵਿਖੇ ਪੂਰੀ ਮਰਿਆਦਾ ਤੇ ਰਾਸ਼ਟਰੀ ਭਾਵਨਾ ਨਾਲ ਮਨਾਇਆ ਜਾਵੇਗਾ ਅਤੇ ਖੇਡਾਂ ਤੇ ਯੁਵਕ ਮਾਮਲੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਇਸ ਮੌਕੇ ਕੌਮੀ ਝੰਡਾ ਲਹਿਰਾਉਣਗੇ। ਇਹ ਜਾਣਕਾਰੀ ਉਪ ਮੰਡਲ ਮੈਜਿਸਟ੍ਰੇਟ ਮੋਗਾ ਗੁਰਵਿੰਦਰ ਸਿੰਘ ਜੌਹਲ ਨੇ ਗਣਤੰਤਰ ਦਿਵਸ ਸਮਾਰੋਹ ਸਬੰਧੀ ਅਨਾਜ ਮੰਡੀ ਵਿਖੇ ਚੱਲ ਰਹੀਆਂ ਸੱਭਿਆਚਾਰਕ ਪ੍ਰੋਗਰਾਮ ਤੇ ਮਾਰਚ ਪਾਸਟ ਦੀਆਂ ਰਿਹਰਸਲਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਉਨ੍ਹਾਂ ਵੱਲੋਂ ਮੌਕੇ ’ਤੇ ਸਬੰਧਤ ਅਧਿਆਪਕਾਂ ਨੂੰ ਰਹਿ ਗਈਆਂ ਛੋਟੀਆਂ-ਮੋਟੀਆਂ ਤਰੁੱਟੀਆਂ ਨੂੰ ਦੂਰ ਕਰਨ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਜ਼ਿਲੇ ਦੇ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਵੀ ਪੇਸ਼ ਕੀਤੀਆਂ ਜਾਣਗੀਆਂ। 24 ਜਨਵਰੀ ਨੂੰ ਫੁੱਲ ਡਰੈੱਸ ਰਿਹਰਸਲ ਹੋਵੇਗੀ। ਇਸ ਮੌਕੇ ਜ਼ਿਲਾ ਲੋਕ ਸੰਪਰਕ ਅਫ਼ਸਰ ਤੇਜਾ ਸਿੰਘ, ਜ਼ਿਲਾ ਖੇਡ ਅਫ਼ਸਰ ਬਲਵੰਤ ਸਿੰਘ ਅਤੇ ਵੱਖ-ਵੱਖ ਸਕੂਲਾਂ ਦੇ ਅਧਿਆਪਕ ਅਤੇ ਵਿਦਿਆਰਥੀ ਮੌਜੂਦ ਸਨ।