ਨੈਸ਼ਨਲ ਗਰਲ ਚਾਇਲਡ ਹਫਤਾ ਬਾਰੇ ਸੈਮੀਨਾਰ ਦਾ ਆਯੋਜਨ

Wednesday, Jan 23, 2019 - 09:31 AM (IST)

ਨੈਸ਼ਨਲ ਗਰਲ ਚਾਇਲਡ ਹਫਤਾ ਬਾਰੇ ਸੈਮੀਨਾਰ ਦਾ ਆਯੋਜਨ
ਮੋਗਾ (ਗੋਪੀ, ਬਿੰਦਾ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੀਮ ਨਗਰ, ਮੋਗਾ ਵਿਖੇ ਲੀਗਲ ਲਿਟਰੇਸੀ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਵਿਚ ‘ਨੈਸ਼ਨਲ ਗਰਲ ਚਾਇਲਡ ਹਫਤਾ’ ਬਾਰੇ ਜਾਗਰੂਕਤ ਪੈਦਾ ਕਰਨ ਲਈ ਇੱਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਮਨਜੀਤ ਕੌਰ ਨੇ ਦੱਸਿਆ ਕਿ ਜ਼ਿਲਾ ਲੀਗਲ ਸੇਵਾਵਾਂ ਆਥਰਟੀ ਮੋਗਾ ਤੋਂ ਐਡਵੋਕੇਟ ਰਾਜੇਸ਼ ਸ਼ਰਮਾ ਨੇ ਸੈਮੀਨਾਰ ਨੂੰ ਸੰਬੋਧਿਤ ਕੀਤਾ ਅਤੇ ਵਿਦਿਆਰਥੀਆਂ ਨੂੰ ਭਾਰਤ ਸਰਕਾਰ ਦੇ ‘ਬੇਟੀ ਬਚਾਓ, ਬੇਟੀ ਪਡ਼੍ਹਾਓ’ ਅਭਿਆਨ ਤਹਿਤ ਲਡ਼ਕੀਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਅਤੇ ਮੁਫਤ ਕਾਨੂੰਨੀ ਸਹਾਇਤਾ ਜਾਣਕਾਰੀ ਪ੍ਰਦਾਨ ਕੀਤੀ। ਅੰਤ ਵਿਚ ਸਕੂਲ ਦੇ ਪ੍ਰਿੰਸੀਪਲ ਮਨਜੀਤ ਕੌਰ ਨੇ ਰਾਜੇਸ਼ ਸ਼ਰਮਾ ਵੱਲੋ ਵਿਦਿਆਰਥੀਆਂ ਨੂੰ ਵਡਮੁੱਲੀ ਜਾਣਕਾਰੀ ਦੇਣ ਤੇ ਧੰਨਵਾਦ ਕੀਤਾ। ਇਸ ਮੌਕੇ ਲੀਗਲ ਲਿਟਰੇਸੀ ਕਲੱਬ ਦੇ ਇੰਚਾਰਜ ਹੇਮਲਤਾ ਸਮੇਤ ਮਨਜੀਤ ਕੌਰ, ਨਿਧੀ ਗੁਪਤਾ, ਨਿਤਾਸ਼ਾ ਕਪੂਰ ਅਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।

Related News