ਖੱੱਤਰੀ ਸਭਾ ਪੰਜਾਬ ਤੇ ਟ੍ਰੇਡ ਯੂਨੀਅਨ ਦੀ ਮੀਟਿੰਗ

01/23/2019 9:34:12 AM

ਮੋਗਾ (ਗੋਪੀ)-ਖੱਤਰੀ ਸਭਾ ਪੰਜਾਬ ਤੇ ਟ੍ਰੇਡ ਯੂਨੀਅਨ ਕੌਂਸਲ ਮੋਗਾ ਦੀ ਮੀਟਿੰਗ ਗਦਰੀ ਬਾਬਾ ਰੂਡ਼ ਸਿੰਘ ਦੇ ਇਤਿਹਾਸਕ ਪਿੰਡ ਵਿਚ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਖੱਤਰੀ ਸਭਾ ਦੀ ਨੇਤਾ ਨਰਿੰਦਰ ਕੌਰ ਸੋਹਲ ਅਤੇ ਟ੍ਰੇਡ ਯੂਨੀਅਨ ਕੌਂਸਲ ਮੋਗਾ ਦੇ ਜਨਰਲ ਸਕੱਤਰ ਬਲਕਰਨ ਮੋਗਾ ਨੇ ਕਿਹਾ ਕਿ 28 ਜਨਵਰੀ ਨੂੰ ਲੁਧਿਆਣਾ ਵਿਚ ਵਾਮਪੰਥੀ ਪਾਰਟੀਆਂ ਦੀ ਇਤਿਹਾਸਕ ਰੈਲੀ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਦੇਸ਼ ਤਬਾਹੀ ਦੇ ਕਿਨਾਰੇ ਖਡ਼੍ਹਾ ਹੈ, ਫੁੱਟ ਪਾਉਣ ਵਾਲੀਆਂ ਤਾਕਤਾਂ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਖਤਰਾ ਬਣੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ 28 ਜਨਵਰੀ ਨੂੰ ਲੁਧਿਆਣਾ ਵਿਚ ਕੀਤੇ ਜਾ ਰਹੇ ਪ੍ਰਦਰਸ਼ਨ ਵਿਚ ਮਨਰੇਗਾ ਕਰਮਚਾਰੀਆਂ ਦੀ ਦਿਹਾਡ਼ੀ 600 ਰੁਪਏ ਕਰਨ, ਕਿਸਾਨਾਂ ਦੇ ਲਾਗਤ ਖਰਚੇ ਘੱਟ ਕਰ ਕੇ ਫਸਲਾਂ ਦੇ ਸਹੀ ਭਾਅ ਦੇਣ, ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ, ਸਿਹਤ ਤੇ ਸਿੱਖਿਆ ਦਾ ਨਿੱਜੀਕਰਨ ਬੰਦ ਕਰਨ ਦੀ ਮੰਗ ਕੀਤੀ ਜਾਵੇਗੀ। ਇਸ ਮੌਕੇ ਮਾਸਟਰ ਸੁਰਜੀਤ ਸਿੰਘ, ਜਗੀਰ ਸਿੰਘ, ਰਾਜੂ ਸਿੰਘ, ਮਨਜੀਤ ਕੌਰ, ਗੁਰਮੀਤ ਕੌਰ ਆਦਿ ਹਾਜ਼ਰ ਸਨ।

Related News