ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਰੋਸ ਮੁਜ਼ਾਹਰਾ

01/23/2019 9:34:19 AM

ਮੋਗਾ (ਗੋਪੀ)-ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਇਕਾਈ ਮੋਗਾ ਵੱਲੋਂ ਪੰਜਾਬ ਸਰਕਾਰ ਵੱਲੋਂ ਕੱਚੇ ਅਧਿਆਪਕਾਂ ਨਾਲ ਕੀਤੇ ਗਏ ਵਾਅਦੇ ਕਿ ਸਰਕਾਰ ਬਣਨ ’ਤੇ ਪਹਿਲੇ ਹਫਤੇ ਪੱਕੇ ਕਰ ਦਿਆਂਗੇ ਪਰ ਸਰਕਾਰ ਬਣਨ ਤੋਂ ਬਾਅਦ ਅਧਿਆਪਕਾਂ ਨੂੰ ਪੱਕੇ ਕਰਨ ਦੀ ਬਜਾਏ ਕ੍ਰਿਸ਼ਨ ਕੁਮਾਰ ਸਿੱਖਿਆ ਸਕੱਤਰ ਵੱਲੋਂ ਅਧਿਆਪਕਾਂ ਅਤੇ ਸਰਕਾਰੀ ਸਕੂਲਾਂ ਨੂੰ ਖਤਮ ਕਰਨ ਦੀਆਂ ਨੀਤੀਆਂ ਲਾਗੂ ਕਰਨੀਆਂ, ਅਧਿਆਪਕਾਂ ਦੀਆਂ ਸੇਵਾਵਾਂ ਖਤਮ ਕਰਨਾ, ਤਨਖਾਹਾਂ ਘਟਾਉਣੀਆਂ, ਦੂਰ-ਦੁਰਾਡੇ ਬਦਲੀਆਂ ਕਰਨਾ ਅਤੇ ਰਾਜਨੀਤਕ ਟਰਾਂਸਫਰ ਨੀਤੀ ਲਿਆਉਣੀ ਵਰਗੇ ਅਧਿਆਪਕ ਮਾਰੂ ਫੈਸਲਿਆਂ ਵਿਰੁੱਧ ਮੋਗਾ ਵਿਖੇ ਅਧਿਆਪਕ ਸੰਘਰਸ਼ ਕਮੇਟੀ ਮੋਗਾ ਦੀ ਤਾਲਮੇਲ ਕਮੇਟੀ ਦੇ ਮੈਂਬਰਾਂ ਅਮਨਦੀਪ ਮਟਵਾਣੀ, ਬੂਟਾ ਸਿੰਘ ਭੱਟੀ, ਕੇਵਲ ਸਿੰਘ, ਬਲਜਿੰਦਰ ਧਾਲੀਵਾਲ, ਸੁਰਿੰਦਰ ਸ਼ਰਮਾ, ਜਸਵਿੰਦਰ ਸਿੱਧੂ, ਗੁਰਮੀਤ ਸਿੰਘ ਢੋਲੇਵਾਲਾ, ਜਗਪ੍ਰੀਤ ਸਿੰਘ ਕੈਲਾ, ਤੇਜਪਾਲ ਸਿਂਘ, ਅਮਰਦੀਪ ਸਿੰਘ, ਸੁਖਵਿੰਦਰ ਕੌਰ ਬੁੱਕਣਵਾਲਾ, ਗੁਰਮੀਤ ਸਿੰਘ 5178, ਦਵਿੰਦਰ ਸਿੰਘ ਅਤੇ ਜੱਜਪਾਲ ਬਾਜੇ ਕੇ ਦੀ ਅਗਵਾਈ ’ਚ ਰੋਸ ਮੁਜ਼ਾਹਰਾ ਕਰ ਕੇ ਸਿੱਖਿਆ ਮੰਤਰੀ ਪੰਜਾਬ ਓ. ਪੀ. ਸੋਨੀ ਦਾ ਪੁਤਲਾ ਫੂਕਿਆ ਗਿਆ ਅਤੇ 27 ਜਨਵਰੀ ਨੂੰ ਸਿੱਖਿਆ ਮੰਤਰੀ ਨੂੰ ਅੰਮ੍ਰਿਤਸਰ ਵਿਖੇ ਘੇਰਨ ਦਾ ਐਲਾਨ ਕੀਤਾ ਗਿਆ। ਸੰਬੋਧਨ ਕਰਦਿਆਂ ਬੂਟਾ ਸਿੰਘ ਭੱਟੀ, ਸੁਰਿੰਦਰ ਸ਼ਰਮਾ, ਅਮਨਦੀਪ ਮਾਛੀ ਕੇ, ਬਲਜਿੰਦਰ ਧਾਲੀਵਾਲ, ਜਸਵਿੰਦਰ ਸਿੰਘ ਸਿੱਧੂ, ਪ੍ਰਗਟਜੀਤ ਕਿਸ਼ਪੁਰਾ ਸਰਬਜੀਤ ਦੌਧਰ, ਜਸਵੀਰ ਚੰਦ ਨਵਾਂ ਨੇ ਕਿਹਾ ਕੇ ਜਦ ਤੱਕ ਸਰਕਾਰ ਵੱਲੋਂ ਸੰਘਰਸ਼ਸ਼ੀਲ ਅਧਿਆਪਕਾਂ ਦੀਆਂ ਸੇਵਾਵਾਂ ਸਮਾਪਤ ਕਰਨ ਦਾ ਫ਼ੈਸਲਾ ਤੁਰੰਤ ਵਾਪਸ ਨਹੀਂ ਲਿਆ ਜਾਂਦਾ, ਸਿੱਖਿਆ ਵਿਭਾਗ ’ਚ ਕੰਮ ਕਰਦੇ ਹਰ ਤਰ੍ਹਾਂ ਦੇ ਕੱਚੇ ਅਧਿਆਪਕ ਐੱਸ. ਐੱਸ. ਏ. ਰਮਸਾ ਅਧਿਆਪਕ, 5178 ਅਧਿਆਪਕ, ਸਿੱਖਿਆ ਪ੍ਰੋਵਾਈਡਰ ਅਧਿਆਪਕ, ਈ.ਜੀ.ਐੱਸ., ਐੱਸ.ਟੀ.ਆਰ., ਏ.ਆਈ.ਈ.ਅਧਿਆਪਕਾਂ ਨੂੰ ਸਿੱਖਿਆ ਵਿਭਾਗ ’ਚ ਲਿਆ ਕੇ ਪੂਰੀਆ ਤਨਖਾਹਾਂ ’ਤੇ ਰੇਗੂਲਰ ਨਹੀਂ ਕੀਤਾ ਜਾਂਦਾ, ਹਰ ਤਰ੍ਹਾਂ ਦੀਆਂ ਵਿਕਟੇਮਾਈਜ਼ੇਸ਼ਨਾਂ ਰੱਦ ਨਹੀਂ ਕੀਤੀਆਂ ਜਾਂਦੀਆਂ, ਐੱਸ.ਐੱਸ.ਏ.ਰਮਸਾ, ਆਦਰਸ਼ ਅਤੇ ਮਾਡਲ ਸਕੂਲ ਅਧਿਆਪਕਾਂ ਦੀ ਤਨਖਾਹ ਕਟੌਤੀ ਦਾ ਫੈਸਲਾ ਵਾਪਸ ਨਹੀਂ ਲਿਆ ਜਾਂਦਾ, ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਚੱਲਦਾ ਨਹੀਂ ਕੀਤਾ ਜਾਂਦਾ ਅਤੇ ਪੇ ਕਮਿਸ਼ਨ ਅਤੇ ਰੁਕੀਆਂ ਡੀ. ਏ. ਦੀਆਂ ਕਿਸ਼ਤਾਂ ਤੁਰੰਤ ਜਾਰੀ ਨਹੀਂ ਕੀਤੀਆਂ ਜਾਂਦੀਆਂ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਆਗੂਆਂ ਨੇ ਸਮੂਹ ਅਧਿਆਪਕਾਂ ਨੂੰ ਅਪੀਲ ਕੀਤੀ ਕੇ ਉਹ 27 ਜਨਵਰੀ ਨੂੰ ਅੰਮ੍ਰਿਤਸਰ ਸਿੱਖਿਆ ਮੰਤਰੀ ਦੇ ਘਿਰਾਓ ਵਿਚ ਪੁੱਜ ਕੇ ਮੰਤਰੀ ਦੇ ਸਾਰੇ ਭਰਮ-ਭੁਲੇਖੇ ਦੂਰ ਕਰ ਦੇਣ।