‘ਬੀ. ਵਾਈ. ਜੇ. ਯੂਜ਼. ਐਪ’ ਰਾਹੀਂ ਵਿਦਿਆਰਥੀਆਂ ਨੂੰ ਦਿੱਤੀ ਗੁਣਾਤਮਕ ਜਾਣਕਾਰੀ

Thursday, Jan 24, 2019 - 09:24 AM (IST)

‘ਬੀ. ਵਾਈ. ਜੇ. ਯੂਜ਼. ਐਪ’ ਰਾਹੀਂ ਵਿਦਿਆਰਥੀਆਂ ਨੂੰ ਦਿੱਤੀ ਗੁਣਾਤਮਕ ਜਾਣਕਾਰੀ
ਮੋਗਾ (ਗੋਪੀ ਰਾਊਕੇ)- ਮਾਊਂਟ ਲਿਟਰਾ ਜ਼ੀ ਸਕੂਲ ’ਚ ਅੱਜ ਡਾਇਰੈਕਟਰ ਅਨੁਜ ਗੁਪਤਾ ਦੇ ਹੁਕਮਾਂ ’ਤੇ ਬੀ. ਵਾਈ. ਜੇ. ਯੂਜ਼. ਐਪ ਵੱਲੋਂ ਪ੍ਰੀਖਿਆ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਚੌਥੀ ਤੋਂ ਲੈ ਕੇ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਐਪ ਪ੍ਰਬੰਧਕਾਂ ਵੱਲੋਂ ਵਿਦਿਆਰਥੀਆਂ ਤੋਂ ਪ੍ਰੀਖਿਆ ਰਾਹੀਂ ਸਵਾਲ ਪੁੱਛੇ ਗਏ ਅਤੇ ਬਿਹਤਰੀਨ ਜੁਆਬ ਦੇਣ ਵਾਲੇ ਬੱਚਿਆਂ ਨੂੰ ਬੈਗ ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਐਪ ਮਾਹਿਰਾਂ ਨੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਗੁਣਾਤਮਕ ਗਿਆਨ ’ਚ ਵਾਧਾ ਕਰਦਿਆਂ ਜਾਣਕਾਰੀ ਪ੍ਰਦਾਨ ਕੀਤੀ। ਡਾਇਰੈਕਟਰ ਅਨੁਜ ਗੁਪਤਾ ਨੇ ਦੱਸਿਆ ਕਿ ਉਕਤ ਐਪ ਵਿਦਿਆਰਥੀਆਂ ਦੇ ਗਿਆਨ ’ਚ ਵਾਧਾ ਕਰਨ ਲਈ ਆਪਣੀ ਅਹਿਮ ਭੂਮਿਕਾ ਨਿਭਾਅ ਰਹੀ ਹੈ। ਵਿਦਿਆਰਥੀ ਇਸ ਐਪ ਦੇ ਇਸਤੇਮਾਲ ਨਾਲ ਸਿੱਖਿਆ ਨਾਲ ਸਬੰਧਿਤ ਹਰ ਵਿਸ਼ੇ ਦੀ ਜਾਣਕਾਰੀ ਮੁਫਤ ਹਾਸਲ ਕਰ ਸਕਦੇ ਹਨ। ਅੰਤ ’ਚ ਸਕੂਲ ਪ੍ਰਿੰਸੀਪਲ ਮੈਡਮ ਡਾ. ਨਿਰਮਲ ਧਾਰੀ ਵੱਲੋਂ ਵੀ ਆਪਣੇ ਵਿਚਾਰ ਸਾਂਝੇ ਕੀਤੇ ਗਏ ਅਤੇ ਇਸ ਪ੍ਰੀਖਿਆ ਲਈ ਅਧਿਕਾਰੀਆਂ ਦਾ ਧੰਨਵਾਦ ਕੀਤਾ।

Related News