ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਵਾਲਿਆਂ ਦੇ ਚਿਹਰੇ ਬੇਨਕਾਬ ਹੋਏ : ਜਥੇਦਾਰ ਤੋਤਾ ਸਿੰਘ

Thursday, Jan 24, 2019 - 09:25 AM (IST)

ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਵਾਲਿਆਂ ਦੇ ਚਿਹਰੇ ਬੇਨਕਾਬ ਹੋਏ : ਜਥੇਦਾਰ ਤੋਤਾ ਸਿੰਘ
ਮੋਗਾ (ਹੀਰੋ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਕਿਹਾ ਕਿ ਕੁੱਝ ਲੋਕ ਆਪਣੇ ਸਵਾਰਥਾਂ ਖਾਤਰ ਪਾਰਟੀ ਨੂੰ ਪਿੱਠ ਦਿਖਾ ਕੇ ਜਾਣ ਦੇ ਬਾਵਜੂਦ ਪਾਰਟੀ ਵਰਕਰ ਅਕਾਲੀ ਦਲ ਦਾ ਝੰਡਾ ਬੁਲੰਦ ਕਰੀ ਰੱਖਣ ਲਈ ਅੱਜ ਵੀ ਇਕਜੁੱਟ ਹਨ ਅਤੇ ਪਾਰਟੀ ਨਾਲ ਚਟਾਨ ਵਾਂਗ ਖਡ਼੍ਹਨ ਲਈ ਵਧਾਈ ਦੇ ਪਾਤਰ ਹਨ। ਸ਼੍ਰੋਮਣੀ ਅਕਾਲੀ ਦਲ ਜ਼ਿਲਾ ਮੋਗਾ ਦੇ ਨਿਧਡ਼ਕ ਆਗੂ ਅਤੇ ਸਥਾਨਕ ਨਗਰ ਦੇ ਸਾਬਕਾ ਪੰਚਾਇਤ ਮੈਂਬਰ ਨਿਸ਼ਾਨ ਸਿੰਘ ਗੋਲੀ ਦੇ ਗ੍ਰਹਿ ਵਿਖੇ ਜਥੇਦਾਰ ਤੋਤਾ ਸਿੰਘ ਨੇ ਕਿਹਾ ਕਿ ਪਾਰਟੀ ’ਚ ਟਕਸਾਲੀ ਆਗੂਆਂ ਦੀ ਕਦਰ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਬਦਨਾਮ ਕਰਨ ਵਾਲਿਆਂ ਦੇ ਚਿਹਰੇ ਬੇਨਕਾਬ ਹੋ ਚੁੱਕੇ ਹਨ। ਉਨ੍ਹਾਂ ਕਿਸਾਨ ਮਾਰੂ ਨੌਜਵਾਨ, ਦਲਿਤ ਅਤੇ ਮੁਲਾਜ਼ਮ ਮਾਰੂ ਕਾਂਗਰਸ ਸਰਕਾਰ ਦੀਆਂ ਨੀਤੀਆਂ ਦੀ ਸਖਤ ਆਲੋਚਨਾ ਕੀਤੀ ਅਤੇ ਕਿਹਾ ਕਿ ਹੁਣ ਕਾਂਗਰਸ ਨੂੰ ਸਬਕ ਸਿਖਾਉਣ ਦਾ ਸਮਾਂ ਨੇਡ਼ੇ ਆ ਗਿਆ ਹੈ।

Related News