ਬੇਰੋਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੀ ਮੀਟਿੰਗ
Thursday, Jan 24, 2019 - 09:25 AM (IST)

ਮੋਗਾ (ਬਿੰਦਾ)- ਬੇਰੋਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਪੰਜਾਬ ਜ਼ਿਲਾ ਮੋਗਾ ਦੀ ਮੀਟਿੰਗ ਪੰਜਾਬ ਪ੍ਰਧਾਨ ਮਲਕੀਤ ਸਿੰਘ ਅਗਵਾਈ ਹੇਠ ਹੋਈ, ਜਿਸ ’ਚ ਸਿਹਤ ਮੰਤਰੀ ਪੰਜਾਬ ਬ੍ਰਹਮ ਮਹਿੰਦਰਾ ਕੋਲੋਂ ਮਲਟੀਪਰਪਜ਼ ਹੈਲਥ ਵਰਕਰ (ਮੇਲ) ਦੀ ਚੱਲ ਰਹੀ ਭਰਤੀ ਪ੍ਰਕਿਰਿਆ ’ਚ ਤੁਰੰਤ ਪੋਸਟਾਂ ’ਚ ਵਾਧਾ ਕਰਨ ਤੋਂ ਇਲਾਵਾ ਓਵਰਏਜ ਹੋ ਚੁੱਕੇ 80 ਫੀਸਦੀ ਵਰਕਰਾਂ ਨੂੰ ਤੁਰੰਤ ਨੌਕਰੀ ਦੇਣ ਸਬੰਧੀ ਮੰਗ ਕੀਤੀ ਗਈ। ਆਗਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਇਨ੍ਹਾਂ ਪੋਸਟਾਂ ’ਚ ਵਾਧਾ ਨਾ ਕੀਤਾ ਤਾਂ ਬੇਰੋਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਮੁੱਖ ਮੰਤਰੀ ਪੰਜਾਬ ਦੇ ਸ਼ਹਿਰ ਪਟਿਆਲਾ ਵਿਖੇ ਵੱਡਾ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ, ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਇਸ ਮੌਕੇ ਮੀਤ ਪ੍ਰਧਾਨ ਪੰਜਾਬ ਗੁਰਜੰਟ ਸਿੰਘ ਕੋਕਰੀ, ਜ਼ਿਲਾ ਮੋਗਾ ਦੇ ਪ੍ਰਧਾਨ ਜਗਦੇਵ ਸਿੰਘ ਤੋਂ ਇਲਾਵਾ ਵੱਡੀ ਗਿਣਤੀ ’ਚ ਆਗੂ ਹਾਜ਼ਰ ਸਨ।