ਪੰਚਾਇਤ ਨੇ ਨਰੇਗਾ ਦਾ ਕੰਮ ਕਰਵਾਇਆ ਸ਼ੁਰੂ
Friday, Jan 25, 2019 - 09:28 AM (IST)

ਮੋਗਾ (ਗੋਪੀ ਰਾਊਕੇ)-ਹਲਕਾ ਮੋਗਾ ਦੇ ਅਧੀਨ ਪੈਂਦੇ ਪਿੰਡ ਦੌਲਤਪੁਰਾ ਉਚਾ ਵਿਚ ਬਲਾਕ ਸੰਮਤੀ ਮੈਂਬਰ ਅਤੇ ਪੰਚਾਇਤ ਮੈਂਬਰ ਗੁਰਵਿੰਦਰ ਸਿੰਘ ਅਤੇ ਸਰਪੰਚ ਦਲਵੀਰ ਸਿੰਘ ਵੀਰਾ ਦੀ ਅਗਵਾਈ ਵਿਚ ਨਰੇਗਾ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਬਲਾਕ ਸੰਮਤੀ ਮੈਂਬਰ ਅਤੇ ਪੰਚਾਇਤ ਮੈਂਬਰ ਗੁਰਵਿੰਦਰ ਸਿੰਘ ਅਤੇ ਸਰਪੰਚ ਦਲਵੀਰ ਸਿੰਘ ਨੇ ਕਿਹਾ ਕਿ ਹਲਕਾ ਮੋਗਾ ਵਿਧਾਇਕ ਡਾ. ਹਰਜੋਤ ਕਮਲ ਦੀ ਅਗਵਾਈ ਵਿਚ ਪਿੰਡ ਦੌਲਤਪੁਰਾ ਉਚਾ ਵਿਚ ਵਿਕਾਸ ਕਾਰਜਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ îਕਿਹਾ ਕਿ ਜਲਦ ਹੀ ਪਿੰਡ ਵਿਚ ਵੱਡੇ ਪੱਧਰ ਤੇ ਵਿਕਾਸ ਕਾਰਜ ਸ਼ੁਰੂ ਕਰਵਾਏ ਜਾਣਗੇ। ਇਸ ਮੌਕੇ ਗੁਰਮੇਲ ਸਿੰਘ, ਮੱਖਣ ਸਿੰਘ, ਸੁਖਦੇਵ ਕੌਰ ਸਾਰੇ ਪੰਚ ਅਤੇ ਨਗਰ ਵਾਸੀ ਹਾਜਰ ਸਨ।