ਗ੍ਰਾਮੀਣ ਮਜ਼ਦੂਰ ਯੂਨੀਅਨ ਵਲੋਂ ਬੀ. ਡੀ. ਪੀ. ਓ ਦਫਤਰ ਦੇ ਘੇਰਾਓ ਦੀਆਂ ਤਿਆਰੀਆਂ ਨੂੰ ਲੈ ਕੇ ਹੋਈ ਮੀਟਿੰਗ
Friday, Jan 25, 2019 - 09:28 AM (IST)

ਮੋਗਾ (ਗੋਪੀ ਰਾਊਕੇ)-ਗ੍ਰਾਮੀਣ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਬੀ. ਡੀ. ਪੀ. ਓ ਦਫਤਰ ਦਾ 29 ਜਨਵਰੀ ਨੂੰ ਕੀਤੇ ਜਾ ਰਹੇ ਘੇਰਾਓ ਦੀ ਤਿਆਰੀਆਂ ਲਈ ਪਿੰਡ ਚੁਗਾਵਾਂ ਦੇ ਮਜ਼ਦੂਰਾਂ ਵਲੋਂ ਮੀਟਿੰਗ ਕੀਤੀ ਗਈ। ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲਾ ਸਕੱਤਰ ਮੰਗਾ ਸਿੰਘ ਵੈਰੋਕੇ, ਗ੍ਰਾਮੀਣ ਮਜ਼ਦੂਰ ਯੂਨੀਅਨ ਦੇ ਨੇਤਾ ਨਿਰਮਲ ਸਿੰਘ ਚੁਗਾਵਾਂ, ਅਮਰਜੀਤ ਸਿੰਘ ਚੁਗਾਵਾਂ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਆਪਣੇ ਦੋ ਸਾਲ ਦੇ ਸ਼ਾਸਨ ਦੌਰਾਨ ਮਜ਼ਦੂਰਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿਚ ਅਸਫਲ ਰਹੀ ਹੈ, ਜਿਸ ਦਾ ਮਜਦੂਰ ਵਰਗ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਕੈਪਟਨ ਸਰਕਾਰ ਕਾਰਪੋਰੇਟ ਸੈਕਟਰ ਨੂੰ ਖੁਸ਼ ਕਰਨ ਵਿਚ ਲੱਗੀ ਹੋਈ ਹੈ ਅਤੇ ਮਿਹਨਤੀ ਲੋਕਾਂ ਸਮੇਤ ਮਜ਼ਦੂਰਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਹੋਇਆ ਹੈ। ਉਨਾਂ ਕਿਹਾ ਕਿ ਪ੍ਰਦਰਸ਼ਨ ਦੌਰਾਨ ਮੁਫਤ ਸਿੱਖਿਆ ਅਤੇ ਇਲਾਜ ਦੀ ਸਹੂਲਤ ਦੇਣ ਦੇ ਮੁੱਦੇ ਨੂੰ ਵੀ ਉਠਾਇਆ ਜਾਵੇਗਾ। ਮੀਟਿੰਗ ਵਿਚ ਅਵਤਾਰ ਸਿੰਘ ਚੁਗਾਵਾਂ, ਨਿਹੰਗ ਸਿੰਘ ਚੁਗਾਵਾਂ, ਮੁਖਤਿਆਰ ਸਿੰਘ, ਕਿੱਕਰ ਸਿੰਘ ਚੁਗਾਵਾਂ, ਸੇਵਕ ਸਿੰਘ ਆਦਿ ਹਾਜ਼ਰ ਸਨ।