80 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਦੋ ਕਾਬੂ
Friday, Jan 25, 2019 - 09:28 AM (IST)

ਮੋਗਾ (ਬਾਵਾ/ਜਗਸੀਰ)-ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਸ ਨੇ 80 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫਸਰ ਇੰਸਪੈਕਟਰ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਸ ਚੌਕੀ ਬਿਲਾਸਪੁਰ ਦੇ ਇੰਚਾਰਜ ਸਬ ਇੰਸਪੈਕਟਰ ਸੁਖਜਿੰਦਰ ਸਿੰਘ ਪੁਲਸ ਪਾਰਟੀ ਨਾਲ ਨਿਹਾਲ ਸਿੰਘ ਵਾਲਾ ਤੋਂ, ਰਣਸੀਹ ਖੁਰਦ, ਬੀਡ਼ ਰਾਊਕੇ ਵੱਲ ਨੂੰ ਗਸ਼ਤ ਕਰ ਰਹੇ ਸਨ ਕਿ ਰਣਸੀਂਹ ਖੁਰਦ ਵਾਲੇ ਪਾਸਿਓਂ ਦੋ ਮੋਨੇ ਨੌਜਵਾਨ ਪੁਲਸ ਪਾਰਟੀ ਨੂੰ ਦੇਖ ਕੇ ਪਿੱਛੇ ਮੁਡ਼ਨ ਲੱਗੇ। ਜਦ ਪੁਲਸ ਪਾਰਟੀ ਨੇ ਉਨ੍ਹਾਂ ਨੂੰ ਰੋਕ ਕੇ ਤਲਾਸੀ ਲਈ ਤਾਂ ਉਨ੍ਹਾਂ ਦੋਹਾਂ ਤੋਂ 40-40 ਗ੍ਰਾਮ ਕੁੱਲ 80 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ। ਉਕਤ ਨੌਜਵਾਨਾਂ ਦੀ ਪਹਿਚਾਣ ਅਸ਼ਵਨੀ ਕੁਮਾਰ ਉਰਫ ਮੰਦੀ ਪੁੱਤਰ ਦੇਸ਼ ਰਾਜ ਵਾਸੀ ਨਿਹਾਲ ਸਿੰਘ ਵਾਲਾ ਅਤੇ ਗੁਰਜੰਟ ਸਿੰਘ ਉਰਫ ਬੰਟੀ ਪੁੱਤਰ ਗੁਰਚਰਨ ਸਿੰਘ ਵਾਸੀ ਨਿਹਾਲ ਸਿੰਘ ਵਾਲਾ ਵਜੋਂ ਹੋਈ, ਜਿਨ੍ਹਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਖਿਲਾਫ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਮਾਮਲਾ ਦਰਜ ਕੀਤਾ ਗਿਆ।