ਮਹੇਸ਼ਇੰਦਰ ਦੇ ਪ੍ਰਧਾਨ ਬਨਣ ਨਾਲ ਕਾਂਗਰਸ ਹੋਵੇਗੀ ਮਜ਼ਬੂਤ : ਦਿਆਲ ਰਾਜੇਆਣਾ

Friday, Jan 25, 2019 - 09:29 AM (IST)

ਮਹੇਸ਼ਇੰਦਰ ਦੇ ਪ੍ਰਧਾਨ ਬਨਣ ਨਾਲ ਕਾਂਗਰਸ ਹੋਵੇਗੀ ਮਜ਼ਬੂਤ : ਦਿਆਲ ਰਾਜੇਆਣਾ
ਮੋਗਾ (ਮੁਨੀਸ਼)-ਪੰਜਾਬ ਪ੍ਰਦੇਸ਼ ਕਾਂਗਰਸ ਹਾਈਕਮਾਂਡ ਵਲੋਂ ਜ਼ਿਲਾ ਮੋਗਾ ਦੀ ਪਾਰਟੀ ਕਮਾਂਡ ਸਾਬਕਾ ਵਿਧਾਇਕ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਨੂੰ ਸੌਂਪੇ ਜਾਣ ਨਾਲ ਕਾਂਗਰਸ ਪਾਰਟੀ ਦੇ ਪੁਰਾਣੇ ਆਗੂਆਂ ਵਿਚ ਜੋਸ਼ ਭਰ ਗਿਆ ਹੈ। ਅੱਜ ਪਿੰਡ ਰਾਜੇਆਣਾ ਵਿਖੇ ਕਾਂਗਰਸ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਪ੍ਰਦੇਸ਼ ਕਾਂਗਰਸ ਦੇ ਸੂਬਾ ਸਕੱਤਰ ਦਿਆਲ ਸਿੰਘ ਬਰਾਡ਼ ਰਾਜੇਆਣਾ ਦੀ ਅਗਵਾਈ ਹੇਠ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ। ਇਸ ਮੌਕੇ ਦਿਆਲ ਸਿੰਘ ਬਰਾਡ਼ ਰਾਜੇਆਣਾ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਨੇ ਇਕ ਕਾਬਲ ਆਗੂ ਨੂੰ ਜ਼ਿਲਾ ਪ੍ਰਧਾਨ ਨਿਯੁਕਤ ਕਰਕੇ ਪਾਰਟੀ ਦੀ ਮਜ਼ਬੂਤੀ ਲਈ ਅਹਿਮ ਫੈਸਲਾ ਲਿਆ ਹੈ ਕਿਉਂਕਿ ਉਨਾਂ ਕੋਲ ਪਾਰਟੀ ਸੰਗਠਨ ਚਲਾਉਣ ਦਾ ਲੰਮਾ ਤਜਰਬਾ ਹੈ। ਉਨਾਂ ਕਿਹਾ ਕਿ ਸ੍ਰੀ ਮਹੇਸ਼ਇੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੇ ਆਗੂ ਤੇ ਵਰਕਰ ਪਾਰਟੀ ਦੀ ਮਜ਼ਬੂਤੀ ਲਈ ਸਰਗਰਮੀਆਂ ਹੋਰ ਤੇਜ ਕਰਨਗੇ। ਇਸ ਮੌਕੇ ਤੇਜਿੰਦਰਪਾਲ ਸਿੰਘ, ਨਵਪ੍ਰੀਤ ਸਿੰਘ, ਗੁਰਮੇਲ ਸਿੰਘ, ਮੇਜਰ ਸਿੰਘ, ਲਛਮਣ ਸਿੰਘ, ਪਰਮਜੀਤ ਸਿੰਘ, ਦੀਪੂ, ਹਰਬੰਸ ਸਿੰਘ, ਹੈਪੀ, ਜਗਰੂਪ ਸਿੰਘ, ਸੁਖਮੰਦਰ ਸਿੰਘ, ਨਛੱਤਰ ਸਿੰਘ, ਹਰਚਰਨ ਸਿੰਘ, ਰਾਮਪਾਲ ਸਿੰਘ, ਗੁਰਚਰਨ ਸਿੰਘ, ਅਮਰ ਸਿੰਘ, ਸਤਨਾਮ ਸਿੰਘ, ਜਗਦੀਪ ਸਿੰਘ, ਗੁਲਜ਼ਾਰ ਸਿੰਘ ਵੀ ਹਾਜ਼ਰ ਸਨ।

Related News