ਅਦਾਲਤ ਨੇ ਦੋਸ਼ੀ ਮਹਿਲਾ ਦਾ ਦਿੱਤਾ ਇਕ ਦਿਨ ਦਾ ਪੁਲਸ ਰਿਮਾਂਡ
Friday, Jan 25, 2019 - 09:29 AM (IST)

ਮੋਗਾ (ਆਜ਼ਾਦ)-ਐਂਟੀ ਨਾਰਕੋਟਿਕਸ ਐਂਡ ਡਰੱਗ ਸੈੱਲ ਮੋਗਾ ਦੇ ਇੰਚਾਰਜ ਲਖਵਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਪਿੰਡ ਨੂਰਪੁਰ ਹਕੀਮਾਂ ਦੇ ਕੋਲ ਪਰਮਜੀਤ ਕੌਰ ਨਿਵਾਸੀ ਪਿੰਡ ਨੂਰਪੁਰ ਹਕੀਮਾਂ ਨੂੰ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਸੀ, ਜਿਸ ਨੂੰ ਅੱਜ ਪੁੱਛਗਿੱਛ ਦੇ ਬਾਅਦ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਗਿਆ। ਅਦਾਲਤ ਨੇ ਕਥਿਤ ਦੋਸ਼ੀ ਮਹਿਲਾ ਦਾ ਇਕ ਦਿਨ ਦਾ ਪੁਲਸ ਰਿਮਾਂਡ ਦਿੱਤਾ।