ਕਿਸ਼ਨਪੁਰਾ ਖੁਰਦ ਦੀ ਪੰਚਾਇਤ ਵੱਲੋਂ ਪਲੇਠੀ ਮੀਟਿੰਗ
Wednesday, Jan 30, 2019 - 09:07 AM (IST)

ਮੋਗਾ (ਭਿੰਡਰ)-ਪਿੰਡ ਕਿਸ਼ਨਪੁਰਾ ਖੁਰਦ (ਦਾਨੂੰਵਾਲਾ) ਦੀ ਨਵੀਂ ਬਣੀ ਪੰਚਾਇਤ ਦੀ ਪਲੇਠੀ ਮੀਟਿੰਗ ਸਰਪੰਚ ਜਸਮੱਤ ਸਿੰਘ ਮੱਤਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ’ਚ ਨਵੇਂ ਚੁਣੇ ਮੈਂਬਰਾਂ ਤੋਂ ਇਲਾਵਾ ਪਿੰਡ ਦੇ ਹੋਰ ਮੋਹਤਬਰ ਵਿਅਕਤੀਆਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਪਿੰਡ ਦੇ ਵਿਕਾਸ ਕਾਰਜਾਂ ਲਈ ਸਰਬਸੰਮਤੀ ਨਾਲ ਮਤੇ ਪਾਸ ਕੀਤੇ ਗਏ। ਸਰਪੰਚ ਜਸਮੱਤ ਸਿੰਘ ਮੱਤਾ ਨੇ ਆਖਿਆ ਕਿ ਪਿੰਡ ਵਾਸੀਆਂ ਨੇ ਮੈਨੂੰ ਦੂਜੀ ਵਾਰ ਪਿੰਡ ਦੀ ਸਰਪੰਚੀ ਸੌਂਪ ਕੇ ਜੋ ਮਾਣ ਦਿੱਤਾ ਹੈ, ਮੈਂ ਤੇ ਮੇਰਾ ਪਰਿਵਾਰ ਪਿੰਡ ਵਾਸੀਆਂ ਦਾ ਹਮੇਸ਼ਾ ਰਿਣੀ ਰਹੇਗਾ। ਪਿੰਡ ਦੇ ਸਹਿਯੋਗ ਨਾਲ ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗਡ਼੍ਹ ਦੀ ਸਰਪ੍ਰਸਤੀ ਹੇਠ ਪਿੰਡ ਨੂੰ ਵਿਕਾਸ ਪੱਖੋਂ ਨਮੂਨੇ ਦਾ ਪਿੰਡ ਬਣਾਇਆ ਜਾਵੇਗਾ। ਇਸ ਮੌਕੇ ਸੁਖਦੇਵ ਸਿੰਘ, ਸੁੱਚਾ ਸਿੰਘ, ਬਲਵਿੰਦਰ ਕੌਰ, ਸੁਰਜੀਤ ਕੌਰ (ਸਾਰੇ ਪੰਚ), ਮਲੂਕ ਸਿੰਘ ਪਟਵਾਰੀ, ਹੀਰਾ ਸਿੰਘ, ਸਰੂਪ ਸਿੰਘ, ਭਜਨ ਸਿੰਘ ਗੁਰਦੁਆਰਾ ਪ੍ਰਬੰਧਕ ਕਮੇਟੀ ਮੈੈਂਬਰ, ਸੂਰਤ ਸਿੰਘ ਮੱਲ੍ਹੀ, ਨਿਰਮਲ ਸਿੰਘ, ਜੋਗਿੰਦਰ ਸਿੰਘ, ਗੁਰਚਰਨ ਸਿੰਘ, ਅਮਰਜੀਤ ਸਿੰਘ ਸਿੱਧੂ, ਪ੍ਰਕਾਸ਼ ਸਿੰਘ, ਸੁਖਵੰਤ ਸਿੰਘ, ਸੁਖਦੇਵ ਸਿੰਘ ਗਿੱਲ, ਗੁਰਦੇਵ ਸਿੰਘ ਸਾਬਕਾ ਪੰਚ, ਮਹਿੰਦਰ ਸਿੰਘ ਸਾਬਕਾ ਪੰਚ, ਪਾਲ ਸਿੰਘ ਸੰਧੂ, ਮਨੀ ਸੰਧੂ, ਗੁਰਜੀਤ ਸਿੰਘ, ਮਲਕੀਤ ਸਿੰਘ ਚੌਕੀਦਾਰ, ਤਰਸੇਮ ਸਿੰਘ, ਮਨੂੰ ਮੱਲ੍ਹੀ, ਗੁਰਤੇਜ ਸਿੰਘ ਤੂਰ, ਗੁਰਜੀਤ ਸਿੰਘ ਸਿੱਧੂ, ਤਾਰਾ ਭਾਊ, ਮੇਜਰ ਸਿੰਘ ਆਦਿ ਹਾਜ਼ਰ ਸਨ।