ਲੋਕ ਇਨਸਾਫ ਪਾਰਟੀ ਦੀ ਮੀਟਿੰਗ
Thursday, Feb 07, 2019 - 04:27 AM (IST)

ਮੋਗਾ (ਗੋਪੀ ਰਾਊਕੇ)-ਲੋਕ ਇਨਸਾਫ ਪਾਰਟੀ ਦੀ ਇਕ ਅਹਿਮ ਮੀਟਿੰਗ ਪਿੰਡ ਕਡ਼ਿਆਲ ਵਿਖੇ ਜ਼ਿਲਾ ਪ੍ਰਧਾਨ ਜਗਮੋਹਣ ਸਿੰਘ ਸਮਾਧ ਭਾਈ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਵੱਖ-ਵੱਖ ਮੁੱਦਿਆ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਜ਼ਿਲਾ ਪ੍ਰਧਾਨ ਜਗਮੋਹਣ ਸਿੰਘ ਸਮਾਧ ਭਾਈ ਨੇ ਕਿਹਾ ਕਿ ਲੋਕਾਂ ਦਾ ਹੁਣ ਰਵਾਇਤੀ ਪਾਰਟੀਆਂ ਤੋਂ ਮੋਹ ਭੰਗ ਹੋ ਚੁੱਕਾ ਹੈ ਅਤੇ ਲੋਕ ਹੁਣ ਤੀਸਰਾ ਬਦਲ ਦੇਖਣਾ ਚੁਹੰਦੇ ਹਨ। ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੇ ਕੰਮ ਕਰਨ ਦੇ ਤਰੀਕੇ ਅਤੇ ਵਿਅਕਤੀਤਵ ਤੋਂ ਪ੍ਰਭਾਵਿਤ ਹੋ ਕੇ ਪਿੰਡਾਂ ਅੰਦਰ ਲੋਕ ਇਨਸਾਫ ਪਾਰਟੀ ਨਾਲ ਜੁਡ਼ ਰਹੇ ਹਨ। ਗੁਰਮੀਤ ਸਿੰਘ ਬੱਗੀ ਨੂੰ ਸਰਕਲ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਸੂਬੇਦਾਰ ਗੁਰਦੀਪ ਸਿੰਘ ਜਲਾਲਾਬਾਦ ਬਲਾਕ ਪ੍ਰਧਾਨ ਧਰਮਕੋਟ, ਉਪ ਪ੍ਰਧਾਨ ਗੁਰਸੇਵਕ ਸਿੰਘ, ਜਰਨਲ ਸੈਕਟਰੀ ਪਰਮਿੰਦਰ ਸਿੰਘ ਭੋਲਾ, ਸੀਨੀਅਰ ਵਾਇਸ ਪ੍ਰਧਾਨ ਡਾਕਟਰ ਕੁਲਜੀਤ ਸਿੰਘ, ਸਰਕਲ ਪ੍ਰਧਾਨ ਗੁਰਮੀਤ ਸਿੰਘ ਬੱਗੀ, ਸੁਖਚੈਨ ਸਿੰਘ ਸੁਖਾ, ਲਵਪ੍ਰੀਤ ਸਿੰਘ ਲੰਬੀ, ਜਗਦੀਸ਼ ਕੁਮਾਰ ਪੰਮਾ, ਯੂਥ ਪ੍ਰਧਾਨ ਅਮ੍ਰਿਤਪਾਲ ਸਿੰਘ ਖਾਲਸਾ, ਗੁਰਜੰਟ ਸਿੰਘ, ਸਿਮਰਨਜੀਤ ਕੌਰ, ਸ਼ਿੰਦਰ ਸਿੰਘ, ਤਰਲੋਚਨ ਸਿੰਘ, ਗੁਰਲਾਭ ਸਿੰਘ, ਬਲਵੀਰ ਸਿੰਘ, ਧੰਨਾ ਸਿੰਘ, ਕੁਲਦੀਪ ਸਿੰਘ ਆਦਿ ਹਾਜ਼ਰ ਸਨ।