ਕਾਂਗਰਸ ਦੇ ਸਾਬਕਾ ਜ਼ਿਲਾ ਪ੍ਰਧਾਨ ਨੇ ਲੋਕ ਸਭਾ ਚੋਣ ਲਈ ਫਰੀਦਕੋਟ ਹਲਕੇ ਤੋਂ ਪੇਸ਼ ਕੀਤੀ ਦਾਅਵੇਦਾਰੀ

Thursday, Feb 07, 2019 - 04:27 AM (IST)

ਕਾਂਗਰਸ ਦੇ ਸਾਬਕਾ ਜ਼ਿਲਾ ਪ੍ਰਧਾਨ ਨੇ ਲੋਕ ਸਭਾ ਚੋਣ ਲਈ ਫਰੀਦਕੋਟ ਹਲਕੇ ਤੋਂ ਪੇਸ਼ ਕੀਤੀ ਦਾਅਵੇਦਾਰੀ
ਮੋਗਾ (ਗੋਪੀ ਰਾਊਕੇ)-ਮੋਗਾ ਕਾਂਗਰਸ ਦੇ ਸਾਬਕਾ ਜ਼ਿਲਾ ਪ੍ਰਧਾਨ ਕਰਨਲ ਬਾਬੂ ਸਿੰਘ ਨੇ ਲੋਕ ਸਭਾ ਸੀਟ ਲਈ ਫਰੀਦਕੋਟ ਹਲਕੇ ਤੋਂ ਆਪਣੀ ਦਾਅਵੇਦਾਰੀ ਪੇਸ਼ ਕਰਦਿਆਂ ਆਪਣੀ ਫਾਈਲ ਚੰਡੀਗਡ਼੍ਹ ਵਿਖੇ ਮੁੱਖ ਮੰਤਰੀ ਦੇ ਓ. ਐੱਸ. ਡੀ. ਕੈਪਟਨ ਸੰਦੀਪ ਸਿੰਘ ਸੰਧੂ ਨੂੰ ਸੌਂਪੀ। ਜ਼ਿਕਰਯੋਗ ਹੈ ਕਿ ਕਰਨਲ ਬਾਬੂ ਸਿੰਘ ਲੰਬੇ ਸਮੇਂ ਤੋਂ ਸਿਆਸਤ ਨਾਲ ਜੁਡ਼ ਕੇ ਪਾਰਟੀ ਪ੍ਰਤੀ ਆਪਣੀਆਂ ਸੇਵਾਵਾਂ ਤਨਦੇਹੀ ਨਾਲ ਨਿਭਾਉਂਦੇ ਆ ਰਹੇ ਹਨ। ਬਤੌਰ ਕਾਂਗਰਸ ਦੇ ਜ਼ਿਲਾ ਪ੍ਰਧਾਨ ਉਨ੍ਹਾਂ ਬਡ਼ੇ ਧੀਰਜ ਨਾਲ ਪਾਰਟੀ ਵਰਕਰਾਂ ਨੂੰ ਇਕਜੁੱਟ ਰੱਖਣ ਅਤੇ ਹਾਈਕਮਾਂਡ ਵੱਲੋਂ ਮਿਲੀਆਂ ਹਦਾਇਤਾਂ ਮੁਤਾਬਕ ਪਾਰਟੀ ਲਈ ਕੰਮ ਕੀਤਾ। ਸੁਰੱਖਿਆ ਸੈਨਾਵਾਂ ਤੋਂ ਸੇਵਾਮੁਕਤ ਕਰਨਲ ਬਾਬੂ ਸਿੰਘ ਦ੍ਰਿਡ਼ ਇਰਾਦੇ ਨਾਲ ਵਿਚਰਨ ਵਾਲੇ ਜੁਝਾਰੂ ਆਗੂ ਹਨ।

Related News