ਲਾਅ ਕਾਲਜ ਵੱਲੋਂ ਮੁਫਤ ਕਾਨੂੰਨੀ ਸਹਾਇਤਾ ਕੈਂਪ
Thursday, Feb 07, 2019 - 04:27 AM (IST)

ਮੋਗਾ (ਗੋਪੀ ਰਾਊਕੇ)-ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਧਰਮਕੋਟ ਦੀ ਮੈਨੇਜਮੈਂਟ ਦੇ ਚੇਅਰਮੈਨ ਰਵਿੰਦਰ ਗੋਇਲ, ਪ੍ਰੈਜ਼ੀਡੈਂਟ ਦਵਿੰਦਰਪਾਲ ਸਿੰਘ ਰਿੰਪੀ, ਡਾਇਰੈਕਟਰ ਪ੍ਰਮੋਦ ਗੋਇਲ ਅਤੇ ਸੈਕਟਰੀ ਅਵਤਾਰ ਸਿੰਘ ਦੇ ਸਹਿਯੋਗ ਨਾਲ ਦਾਣਾ ਮੰਡੀ ਮੋਗਾ ਵਿਚ ਮੁਫਤ ਕਾਨੂੰਨੀ ਸਹਾਇਤਾ ਕੈਂਪ ਲਾਇਆ ਗਿਆ। ਇਸ ਕੈਂਪ ਵਿਚ ਡਿਸਟ੍ਰਿਕ ਕੋਰਟ ਮੋਗਾ ਦੇ ਵਕੀਲ ਗੁਰਜੀਤ ਸਿੰਘ ਹਾਂਡਾ ਅਤੇ ਕਾਲਜ ਅਧਿਆਪਕ ਮਧੂ ਸ਼ਰਮਾ ਅਤੇ ਨਿਸ਼ਾ ਸੂਦ ਨੇ ਲੋਕਾਂ ਨੂੰ ਕਾਨੂੰਨੀ ਜਾਗਰੂਕਤਾ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਵੱਡੀ ਗਿਣਤੀ ਵਿਚ ਸ਼ਹਿਰ ਦੇ ਲੋਕ ਹਾਜ਼ਰ ਸਨ।