ਵੇਵਜ਼ ਓਵਰਸੀਜ ਦੀ ਵਿਦਿਆਰਥਣ ਨੇ ਆਈਲੈਟਸ ’ਚ 6.5 ਬੈਂਡ ਹਾਸਲ ਕੀਤੇ

Thursday, Feb 07, 2019 - 04:29 AM (IST)

ਵੇਵਜ਼ ਓਵਰਸੀਜ ਦੀ ਵਿਦਿਆਰਥਣ ਨੇ ਆਈਲੈਟਸ ’ਚ 6.5 ਬੈਂਡ ਹਾਸਲ ਕੀਤੇ
ਮੋਗਾ (ਗੋਪੀ ਰਾਊਕੇ, ਬੀ. ਐੱਨ. 155/2)- ਸੰਸਥਾ ਵੇਵਜ਼ ਓਵਰਸੀਜ਼ ਮੋਗਾ ਵਲੋਂ ਵਿਦਿਆਰਥੀਆਂ ਨੂੰ ਆਈਲੈਟਸ ਦੀ ਤਿਆਰੀ ਵਧੀਆ ਢੰਗ ਨਾਲ ਕਰਨ ਦੇ ਨਾਲ-ਨਾਲ ਵਿਦੇਸ਼ ਜਾਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਵੀ ਸੇਵਾਵਾਂ ਲੈ ਰਹੇ ਹਨ। ਸੰਸਥਾ ਦੇ ਡਾਇਰੈਕਟਰ ਗੌਰਵ ਗੁਪਤਾ ਨੇ ਦੱਸਿਆ ਕਿ ਆਈਲੈਟਸ ਦੀ ਹੋਈ ਪ੍ਰੀਖਿਆ ਤਹਿਤ ਅਜੀਤ ਸਿੰਘ ਅਤੇ ਜਸਵਿੰਦਰ ਕੌਰ ਵਾਸੀ ਪਿੰਡ ਨਸੀਰੇਵਾਲਾ ਦੀ ਬੇਟੀ ਰਾਜਵਿੰਦਰ ਕੌਰ ਨੇ ਲਿਸਨਿੰਗ ’ਚੋਂ 6.0, ਰੀਡਿੰਗ ’ਚੋਂ 6.5, ਰਾਈਟਿੰਗ ’ਚੋਂ 6.5, ਸਪੀਕਿੰਗ ’ਚੋਂ 6.5 ਅਤੇ ਓਵਰਆਲ 6.5 ਬੈਂਡ ਹਾਸਲ ਕਰ ਸੰਸਥਾ ਦੀ ਬੇਹਤਰੀਨ ਕਾਰਗੁਜ਼ਾਰੀ ’ਤੇ ਮੋਹਰ ਲਾਈ ਹੈ। ਸੰਸਥਾ ਦੇ ਸਟਾਫ ਮੈਂਬਰਾਂ ਨੇ ਵਿਦਿਆਰਥਣ ਨੂੰ ਪ੍ਰਮਾਣ ਪੱਤਰ ਸੌਂਪਦਿਆਂ ਵਧਾਈ ਦਿੱਤੀ।

Related News