ਚਾਈਨਾ ਡੋਰ ਵਿਰੁੱਧ ਵਿਦਿਆਰਥੀਆਂ ਨੇ ਕੱਢੀ ਰੈਲੀ
Saturday, Feb 09, 2019 - 04:28 AM (IST)
ਮੋਗਾ (ਗੋਪੀ ਰਾਊਕੇ)-ਰਾਜਿੰਦਰਾ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਲੋਂ ਚਾਈਨਾ ਡੋਰ ਖਿਲਾਫ ਸ਼ਹਿਰ ’ਚ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਨੂੰ ਹਰੀ ਝੰਡੀ ਚੇਅਰਪਰਸਨ ਮੈਡਮ ਸੀਮਾ ਸ਼ਰਮਾ, ਚੇਅਰਮੈਨ ਵਾਸੂ ਸ਼ਰਮਾ ਨੇ ਦਿੱਤੀ। ਰੈਲੀ ਨੂੰ ਸੰਬੋਧਨ ਕਰਦਿਆ ਸਕੂਲ ਚੇਅਰਪਰਸਨ ਮੈਡਮ ਸੀਮਾ ਸ਼ਰਮਾ ਨੇ ਕਿਹਾ ਕਿ ਸ਼ਹਿਰ ’ਚ ਲੋਕਾਂ ਨੂੰ ਚਾਈਨੀਜ਼ ਡੋਰ ਦਾ ਬਾਈਕਾਟ ਕਰਨ ਦਾ ਸੰਦੇਸ਼ ਦੇਣ ਸਬੰîਧੀ ਸਕੂਲ ਵਲੋਂ ਇਹ ਜਾਗਰੂਕਤਾ ਰੈਲੀ ਕੱਢੀ ਗਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਚਾਈਨਾ ਡੋਰ ਦਾ ਬਾਈਕਾਟ ਕਰਨ ਤਾਂ ਜੋ ਇੰਨਸਾਨਾਂ ਅਤੇ ਪੰਛੀਆ ਦੀਆਂ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ। ਇਹ ਰੈਲੀ ਸਕੂਲ ਤੋਂ ਸ਼ੁਰੂ ਹੋ ਕੇ ਕੋਟਕਪੂਰਾ ਰੋਡ, ਕੋਟਕਪੂਰਾ ਬਾਈਪਾਸ, ਵਿਸ਼ਵਕਰਮਾ ਚੌਕ ਤੋਂ ਹੁੰਦੀ ਹੋਈ ਦੁਪਹਿਰ ਨੂੰ ਸਕੂਲ ’ਚ ਸਮਾਪਤ ਹੋਈ। ਇਸ ਮੌਕੇ ਪ੍ਰਿੰਸੀਪਲ ਮੈਡਮ ਸੁਧਾ. ਕੇ. ਆਰ., ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।
