ਗੁਰਸੇਵਕ ਸਿੰਘ ਓ.ਬੀ.ਸੀ. ਵਿੰਗ ਦੇ ਜ਼ਿਲਾ ਪ੍ਰਧਾਨ ਬਣੇ

Saturday, Feb 09, 2019 - 04:29 AM (IST)

ਗੁਰਸੇਵਕ ਸਿੰਘ ਓ.ਬੀ.ਸੀ. ਵਿੰਗ ਦੇ ਜ਼ਿਲਾ ਪ੍ਰਧਾਨ ਬਣੇ
ਮੋਗਾ (ਬਿੰਦਾ)-ਲੋਕ ਇਨਸਾਫ ਪਾਰਟੀ ਮੋਗਾ ਦੀ ਮੀਟਿੰਗ ਜ਼ਿਲਾ ਪ੍ਰਧਾਨ ਜਗਮੋਹਨ ਸਿੰਘ ਸਮਾਧ ਭਾਈ ਦੀ ਅਗਵਾਈ ਹੇਠ ਸਥਾਨਕ ਗਾਂਧੀ ਰੋਡ ਵਿਖੇ ਹੋਈ। ਇਸ ਮੌਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸਮੂਹ ਮੈਂਬਰਾਂ ਵੱਲੋਂ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਸਮੇਂ ਮੁੱਖ ਮਹਿਮਾਨ ਵਜੋਂ ਪੁੱਜੇ ਓ.ਬੀ.ਸੀ. ਵਿੰਗ ਪੰਜਾਬ ਦੇ ਪ੍ਰਧਾਨ ਹਰਦੇਵ ਸਿੰਘ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਪਾਰਟੀ ਦੇ ਸਾਰੇ ਅਹੁਦੇਦਾਰਾਂ ਦੀ ਹੌਸਲਾ-ਅਫਜ਼ਾਈ ਕੀਤੀ ਅਤੇ ਪਾਰਟੀ ਨੂੰ ਮਜ਼ਬੂਤੀ ਨਾਲ ਖਡ਼੍ਹਾ ਕਰਨ ਵਾਸਤੇ ਸਿਮਰਜੀਤ ਸਿੰਘ ਬੈਂਸ ਦੀ ਤਰ੍ਹਾਂ ਕੰਮ ਕਰਨ ਲਈ ਅਹੁਦੇਦਾਰਾਂ ਨੂੰ ਪ੍ਰੇਰਿਤ ਕੀਤਾ। ਉਪਰੰਤ ਗੁਰਸੇਵਕ ਸਿੰਘ ਮੰਦਰ ਨੂੰ ਓ.ਬੀ.ਸੀ. ਵਿੰਗ ਮੋਗਾ ਦਾ ਜ਼ਿਲਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਗੁਰਸੇਵਕ ਸਿੰਘ ਨੇ ਹਾਜ਼ਰ ਪਾਰਟੀ ਦੇ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਉਹ ਉਸ ਨੂੰ ਤਨਦੇਹੀ ਨਾਲ ਨਿਭਾੳੇੁਣਗੇ। ਇਸ ਸਮੇਂ ਸੂਬੇਦਾਰ ਗੁਰਦੀਪ ਸਿੰਘ ਬਲਾਕ ਪ੍ਰਧਾਨ ਧਰਮਕੋਟ, ਇਕਬਾਲ ਸਿੰਘ ਮੀਤ ਪ੍ਰਧਾਨ, ਬਲਜੀਤ ਸਿੰਘ, ਗੁਰਪ੍ਰੀਤ ਸਿੰਘ, ਸਵਰਨ ਸਿੰਘ, ਦਲੇਰ ਸਿੰਘ, ਅਜੀਤ ਸਿੰਘ, ਲਵਪ੍ਰੀਤ ਸਿੰਘ, ਸਤੀਸ਼ ਸਿੰਗਲਾ ਆਦਿ ਹਾਜ਼ਰ ਸਨ।

Related News