ਡਾ. ਹਰਜੋਤ ਪੰਜਾਬ ਪਬਲੀਸਿਟੀ ਕਮੇਟੀ ਦੇ ਮੈਂਬਰ ਨਿਯੁਕਤ
Saturday, Feb 09, 2019 - 04:30 AM (IST)

ਮੋਗਾ (ਗੋਪੀ ਰਾਊਕੇ)-ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਆਉਂਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਬਣਾਈਆਂ ਗਈਆਂ ਕਮੇਟੀਆਂ ’ਚੋਂ ਪੰਜਾਬ ਪਬਲੀਸਿਟੀ ਕਮੇਟੀ ਦਾ ਮੋਗਾ ਦੇ ਐੱਮ.ਐੱਲ.ਏ. ਡਾ. ਹਰਜੋਤ ਕਮਲ ਨੂੰ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਲਈ ਮੋਗਾ ਦੇ ਐੱਮ.ਐੱਲ.ਏ. ਡਾ. ਹਰਜੋਤ ਕਮਲ ਨੂੰ ਵਧਾਈ ਦੇਣ ਵਾਲਿਆਂ ਦਾ ਮੇਲਾ ਲੱਗਾ ਹੋਇਆ ਹੈ। ਇਸ ਨਿਯੁਕਤੀ ਲਈ ਜਿੱਥੇ ਉਨ੍ਹਾਂ ਨੇ ਰਾਹੁਲ ਗਾਂਧੀ, ਕੈਪਟਨ ਅਮਰਿੰਦਰ ਸਿੰਘ, ਆਸ਼ਾ ਰਾਣੀ, ਸੁਨੀਲ ਜਾਖਡ਼ ਅਤੇ ਸਮੁੱਚੀ ਕਾਂਗਰਸੀ ਲੀਡਰਸ਼ਿਪ ਦਾ ਧੰਨਵਾਦ ਕੀਤਾ, ਉਥੇ ਹੀ ਆਪਣੇ ਸਮਰਥਕਾਂ ਦਾ ਵੀ ਧੰਨਵਾਦ ਕੀਤਾ। ਡਾ. ਹਰਜੋਤ ਨੇ ਕਿਹਾ ਕਿ ਜਿਸ ਤਰ੍ਹਾਂ ਉਹ ਪਹਿਲਾਂ ਪਿਛਲੇ ਲੰਬੇ ਸਮੇਂ ਤੋਂ ਦਿਨ-ਰਾਤ ਕਾਂਗਰਸ ਪਾਰਟੀ ਦੀ ਸੇਵਾ ਕਰਦੇ ਆ ਰਹੇ ਹਨ, ਉਸੇ ਤਰ੍ਹਾਂ ਉਹ ਅੱਗੇ ਵੀ ਈਮਾਨਦਾਰੀ ਅਤੇ ਵਫ਼ਾਦਾਰੀ ਨਾਲ ਪਾਰਟੀ ਦੀ ਸੇਵਾ ਕਰਦੇ ਰਹਿਣਗੇ। ਇਸ ਸਮੇਂ ਡਾ. ਹਰਜੋਤ ਕਮਲ ਨੂੰ ਵਧਾਈ ਦੇਣ ਵਾਲਿਆਂ ’ਚ ਜਗਜੀਤ ਸਿੰਘ ਜੀਤਾ ਚੇਅਰਮੈਨ, ਸ਼ਿੰਦਾ ਬਰਾਡ਼, ਗੁਰਵਿੰਦਰ ਸਿੰਘ ਦੌਲਤਪੁਰਾ ਬਲਾਕ ਸੰਮਤੀ ਮੈਂਬਰ, ਹਰਭਜਨ ਸਿੰਘ ਸੋਸਣ ਮੈਂਬਰ ਜ਼ਿਲਾ ਪ੍ਰੀਸ਼ਦ, ਨਵਜੋਤ ਸਿੰਘ ਤੂਰ, ਰਾਮਪਾਲ ਧਵਨ, ਅਮਰਜੀਤ ਅੰਬੀ, ਗੁਰਪ੍ਰੀਤਮ ਸਿੰਘ ਚੀਮਾ, ਹਿੰਮਤ ਸਿੰਘ, ਦਲਵੀਰ ਸਿੰਘ ਚੇਅਰਮੈਨ ਜੋਗੇਵਾਲਾ, ਗੁਰਤੇਜ ਸਿੰਘ ਮੈਂਬਰ, ਜਸਵੀਰ ਸਿੰਘ, ਬੰਤਾ ਸਿੰਘ, ਸੰਜੀਵ ਕੁਮਾਰ, ਡੇਵਿਡ ਮਸੀਹ, ਸੁਨੀਲ ਜੋਇਲ ਭੋਲਾ ਤੋਂ ਇਲਾਵਾ ਭਾਰੀ ਗਿਣਤੀ ’ਚ ਕਾਂਗਰਸੀ ਆਗੂ, ਵਰਕਰ ਤੇ ਸਮਰਥਕ ਹਾਜ਼ਰ ਸਨ।