ਨਸ਼ੇ ਵਾਲੀਆਂ ਗੋਲੀਆਂ ਸਣੇ 2 ਕਾਬੂੂ

Wednesday, Feb 13, 2019 - 04:16 AM (IST)

ਨਸ਼ੇ ਵਾਲੀਆਂ ਗੋਲੀਆਂ ਸਣੇ 2 ਕਾਬੂੂ
ਮੋਗਾ (ਬਾਵਾ/ਜਗਸੀਰ)-ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਸ ਨੇ ਗਸ਼ਤ ਦੌਰਾਨ 2 ਵਿਅਕਤੀਆਂ ਨੂੰ ਨਸ਼ੇ ਵਾਲੀਆਂ ਗੋਲੀਆਂ ਸਣੇ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਮੁਖੀ ਇੰਸਪੈਕਟਰ ਸੁਰਜੀਤ ਸਿੰਘ ਦੀ ਅਗਵਾਈ ’ਚ ਪੁਲਸ ਪਾਰਟੀ ਨਿਹਾਲ ਸਿੰਘ ਵਾਲਾ ਤੋਂ ਰਣਸੀਂਹ ਖੁਰਦ ਸਡ਼ਕ ’ਤੇ ਗਸ਼ਤ ਕਰ ਰਹੀ ਸੀ, ਜਦ ਪੁਲਸ ਪਾਰਟੀ ਪਾਮ ਸਿੱਟੀ ਕਾਲੋਨੀ ਨਜ਼ਦੀਕ ਪਹੁੰਚੀ ਤਾਂ ਮੋਟਰਸਾਈਕਲ ਸਵਾਰ ਦੋ ਨੌਜਵਾਨ ਪੁਲਸ ਨੂੰ ਦੇਖ ਕੇ ਪਿੱਛੇ ਨੂੰ ਮੁੜਨ ਲੱਗੇ ਤਾਂ ਪੁਲਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ। ਤਲਾਸ਼ੀ ਲੈਣ ’ਤੇ ਮੋਟਰਸਾਈਕਲ ਚਲਾ ਰਹੇ ਨੌਜਵਾਨ ਤੋਂ 1000 ਤੇ ਉਸ ਦੇ ਪਿੱਛੇ ਬੈਠੇ ਨੌਜਵਾਨ ਤੋਂ 200 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਇਸ ਤੋਂ ਇਲਾਵਾ ਨਸ਼ੇ ਦੀ ਸਮੱਗਲਿੰਗ ਦੇ 10,900 ਰੁਪਏ ਵੀ ਬਰਾਮਦ ਕੀਤੇ ਗਏ। ਉਕਤ ਵਿਅਕਤੀਆਂ ਦੀ ਪਛਾਣ ਜੱਦਾ ਸਿੰਘ ਉਰਫ ਜੱਸਾ ਪੁੱਤਰ ਬਿੰਦਰ ਸਿੰਘ ਅਤੇ ਜੋਤੀ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਨਿਹਾਲ ਸਿੰਘ ਵਾਲਾ ਵਜੋਂ ਹੋਈ ਹੈ, ਜਿਨ੍ਹਾਂ ਖਿਲਾਫ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ।

Related News