ਕਿਸਾਨ ਉਤਪਾਦਕ ਸੰਗਠਨ ਜਾਗਰੂਕਤਾ ਮੁਹਿੰਮ ਤਹਿਤ ਮੀਟਿੰਗ
Wednesday, Feb 13, 2019 - 04:16 AM (IST)

ਮੋਗਾ (ਬਿੰਦਾ)-ਅਭੀਵਿਅਕਤੀ ਫਾਊਂਡੇਸ਼ਨ ਨੇ ਰਾਸ਼ਟਰੀ ਖੇਤੀਬਾਡ਼ੀ ਅਤੇ ਪੇਂਡੂ ਵਿਕਾਸ ਬੈਂਕ ਦੇ ਸਹਿਯੋਗ ਨਾਲ ਮੋਗਾ ’ਚ ਕਿਸਾਨ ਉਤਪਾਦਕ ਸੰਗਠਨ ਜਾਗਰੂਕਤਾ ਮੁਹਿੰਮ ਤਹਿਤ ਜ਼ਿਲਾ ਪੱਧਰੀ ਮੀਟਿੰਗ ਦਾ ਆਯੋਜਨ ਕੀਤਾ। ਇਸ ਮੌਕੇ ਨਰਿੰਦਰ ਕੁਮਾਰ ਜ਼ਿਲਾ ਵਿਕਾਸ ਪ੍ਰਬੰਧਕ ਨਾਬਾਰਡ, ਡਾ. ਅਮਨਦੀਪ ਸਿੰਘ ਡਿਪਟੀ ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ, ਜਸਪਾਲ ਸਿੰਘ ਜੱਸੀ ਮੈਨੇਜਿੰਗ ਡਾਇਰੈਕਟਰ ਕੋ-ਆਪ੍ਰੇਟਿਵ ਬੈਂਕ ਮੋਗਾ, ਐੱਚ.ਪੀ. ਸਿੰਘ, ਮੁਨੀਸ਼ ਸ਼ਰਮਾ, ਅੰਮ੍ਰਿਤਪਾਲ ਸਿੰਘ ਰਿਜਨਲ ਡਾਇਰੈਕਟਰ ਅਭੀਵਿਅਕਤੀ ਫਾਊਂਡੇਸ਼ਨ ਨੇ ਸ਼ਮੂਲੀਅਤ ਕੀਤੀ ਅਤੇ ਆਪਣੇ ਵਿਚਾਰ ਸਾਂਝੇ ਕੀਤੇ।ਇਸ ਸਮੇਂ ਜ਼ਿਲਾ ਵਿਕਾਸ ਪ੍ਰਬੰਧਕ ਨਾਬਾਰਡ ਨਰਿੰਦਰ ਕੁਮਾਰ ਨੇ ਦੱਸਿਆ ਕਿ ਨਾਬਾਰਡ ਵੱਲੋਂ ਪੰਜਾਬ ਦੇ 3000 ਕਲੱਸਟਰਾਂ ’ਚ ਜਾਗਰੂਕਤਾ ਮੁਹਿੰਮ ਤਹਿਤ ਕੈਂਪ ਲਾਏ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਜਾਗਰੂਕ ਕੀਤਾ ਸਕੇ ਕਿ ਉਹ ਕਿਸਾਨ ਉਤਪਾਦਕ ਸੰਗਠਨ ਤੋਂ ਕਿਸ ਤਰ੍ਹਾਂ ਫਾਇਦਾ ਲੈ ਸਕਦੇ ਹਨ। ਉੁਨ੍ਹਾਂ ਦੱਸਿਆ ਕਿ ਹੁਣ ਤੱਕ ਨਾਬਾਰਡ ਦੇ ਸਹਿਯੋਗ ਨਾਲ ਪੰਜਾਬ ’ਚ 91 ਕਿਸਾਨ ਉਤਪਾਦਕ ਸੰਗਠਨ ਬਣਾਏ ਜਾ ਚੁੱਕੇ ਹਨ। ਸੰਸਥਾ ਦੇ ਰਿਜਨਲ ਡਾਇਰੈਕਟਰ ਅਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਰਾਸ਼ਟਰੀ ਖੇਤੀਬਾਡ਼ੀ ਅਤੇ ਪੇਂਡੂ ਵਿਕਾਸ ਬੈਂਕ ਨਾਬਾਰਡ ਦੇ ਸਹਿਯੋਗ ਨਾਲ ਇਸ ਮੁਹਿੰਮ ਤਹਿਤ ਮੋਗਾ ’ਚ 80 ਕਲੱਸਟਰਾਂ ’ਚ ਕਿਸਾਨ ਉਤਪਾਦਕ ਸੰਗਠਨ ਜਾਗਰੂਕਤਾ ਪ੍ਰੋਗਰਾਮ ਕੀਤੇ ਜਾਣਗੇ।