ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਪਿੰਡ ’ਚ ਲਾਏ ਜਾਣਗੇ 550 ਬੂਟੇ : ਡੀ.ਸੀ

Saturday, Feb 16, 2019 - 03:36 AM (IST)

ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਪਿੰਡ ’ਚ ਲਾਏ ਜਾਣਗੇ 550 ਬੂਟੇ : ਡੀ.ਸੀ
ਮੋਗਾ (ਗੋਪੀ ਰਾਊਕੇ)-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਜ਼ਿਲੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੇਰਨਾ ਦਿੰਦਿਆਂ ਕਿਹਾ ਕਿ ਜ਼ਿਲੇ ਦੇ ਹਰ ਪਿੰਡ ’ਚ 550 ਬੂਟੇ ਲਾਉਣ ਲਈ ਵਿਓਂਤਬੰਦੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਬਾਰੇ ਇਸ ਸੂਬਾ ਪੱਧਰੀ ਮਿਸ਼ਨ ਨੂੰ ਪ੍ਰਫੁੱਲਿਤ ਕਰ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਭੇਟ ਕਰਨ ਲਈ ਫ਼ਲਦਾਰ ਤੇ ਛਾਂਦਾਰ ਬੂਟੇ ਲਾਏ ਜਾਣਗੇ। ਇਸ ਪ੍ਰਾਜੈਕਟ ਦੇ ਮੱਦੇਨਜ਼ਰ ਬੂਟੇ ਲਾਉਣ ਲਈ ਵਿਓਂਤਬੰਦੀ ਅਤੇ ਹੋਰ ਤਕਨੀਕੀ ਜਾਣਕਾਰੀ ਲਈ ਅਧਿਕਾਰੀਆਂ ਨੂੰ ਕਿਤਾਬਚਾ ਵੀ ਵੰਡਿਆ ਜਾ ਰਿਹਾ ਹੈ।

Related News