ਵਿਦਿਆਰਥੀਆਂ ਨੂੰ ਦਿੱਤੀ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ

Wednesday, Feb 20, 2019 - 03:28 AM (IST)

ਵਿਦਿਆਰਥੀਆਂ ਨੂੰ ਦਿੱਤੀ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ
ਮੋਗਾ (ਬਿੰਦਾ)-ਜ਼ਿਲਾ ਸਿੱਖਿਆ ਅਫਸਰ ਮੋਗਾ ਪ੍ਰਦੀਪ ਸ਼ਰਮਾ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਪਿੰਡ ਘੱਲ ਕਲਾਂ ਵਿਖੇ ਪ੍ਰਿੰਸੀਪਲ ਭੁਪਿੰਦਰ ਕੌਰ ਸੰਧੂ ਦੀ ਯੋਗ ਅਗਵਾਈ ਹੇਠ ਸਕੂਲ ਦੇ ਕੈਂਪਸ ’ਚ ਸਵੇਰ ਦੀ ਸਭਾ ਦੌਰਾਨ ਲੀਗਲ ਲਿਟਰੇਸੀ ਕਲੱਬ ਅਧੀਨ ਲੈਕਚਰਾਰ ਕਿਰਨਦੀਪ ਸਿੰਘ ਵਲੋਂ ਰਾਜਨੀਤੀ ਸ਼ਾਸਤਰ ਅਤੇ ਕਾਨੂੰਨੀ ਸੇਵਾਵਾਂ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ। ਉਨ੍ਹਾਂ ਵਿਦਿਆਰਥੀਆਂ ਨੂੰ ਵਿਸਥਾਰ ਨਾਲ ਯੋਗ ਵਿਅਕਤੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ, ਆਮ ਨਾਗਰਿਕਾਂ ਦੇ ਅਧਿਕਾਰ ਤੇ ਕਰਤੱਵ ਅਤੇ ਲੀਗਲ ਲਿਟਰੇਸੀ ਕਲੱਬ ਦਾ ਗਠਨ ਭੂਮਿਕਾ ਅਤੇ ਮਹੱਤਤਾ ਬਾਰੇ ਸੰਖੇਪ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਭੁਪਿੰਦਰ ਕੌਰ ਸੰਧੂ , ਸਕੂਲ ਦਾ ਸਮੁੱਚਾ ਸਟਾਫ ਹਾਜ਼ਰ ਸੀ।

Related News