ਮਹਿਲਾ ਇੰਟਕ ਵਰਕਰਾਂ ਵੱਲੋਂ ਪਾਕਿਸਤਾਨ ਦਾ ਪਿੱਟ-ਸਿਆਪਾ
Wednesday, Feb 20, 2019 - 03:29 AM (IST)

ਮੋਗਾ (ਗੋਪੀ ਰਾਊਕੇ, ਬਿੰਦਾ)-ਅੱਜ ਜ਼ਿਲਾ ਇੰਟਕ ਨਾਲ ਸਬੰਧਤ ਵੱਖ-ਵੱਖ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਨੇ ਜ਼ਿਲਾ ਇੰਟਕ ਪ੍ਰਧਾਨ ਵਿਜੇ ਧੀਰ ਐਡਵੋਕੇਟ ਦੀ ਅਗਵਾਈ ’ਚ ਕਸ਼ਮੀਰ ਦੇ ਪੁਲਵਾਮਾ ਹਮਲੇ ’ਚ ਸ਼ਹੀਦ ਹੋਏ ਸੀ.ਆਰ.ਪੀ.ਐੱਫ. ਦੇ ਜਵਾਨਾਂ ਨੂੰ ਦੋ ਮਿੰਟ ਦਾ ਮੌਨ ਧਾਰਨ ਕਰ ਕੇ ਸ਼ਰਧਾਂਜਲੀ ਦਿੱਤੀ ਤੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ। ਇਸ ਮੌਕੇ ਪ੍ਰਦੇਸ਼ ਇੰਟਕ ਜਨਰਲ ਸਕੱਤਰ ਦਵਿੰਦਰ ਸਿੰਘ ਜੌਡ਼ਾ, ਪ੍ਰਦੇਸ਼ ਯੂਥ ਇੰਟਕ ਜਨਰਲ ਸਕੱਤਰ ਪ੍ਰਵੀਨ ਕੁਮਾਰ ਸ਼ਰਮਾ ਤੇ ਪ੍ਰਦੇਸ਼ ਕਾਂਗਰਸ ਸਕੱਤਰ ਅਸ਼ੋਕ ਕਾਲੀਆ ਤੇ ਮਿਊਂਸੀਪਲ ਇੰਪਲਾਈਜ਼ ਫੈੱਡਰੇਸ਼ਨ ਦੇ ਸਾਬਕਾ ਪ੍ਰਧਾਨ ਮਦਨ ਲਾਲ ਬੋਹਤ ਅਤੇ ਭੁੱਲਰ ਕੈਂਟਰ ਯੂਨੀਅਨ ਪ੍ਰਧਾਨ ਲਖਵਿੰਦਰ ਸਿੰਘ ਭੁੱਲਰ ਅਤੇ ਸਾਬਕਾ ਐੱਮ.ਪੀ. ਕੇਵਲ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਇੰਟਕ ਵਰਕਰਾਂ ਦੇ ਵਿਸ਼ਾਲ ਇਕੱਠ ਨੇ ਪਾਕਿਸਤਾਨ ਦੇ ਪਾਪਾਂ ਦਾ ਭਰਿਆ ਘਡ਼ਾ ਭੰਨਿਆ। ਵਰਕਰਾਂ ਨੇ ਪਾਕਿਸਤਾਨ ਮੁਰਦਾਬਾਦ ਦੇ ਨਾਅਰੇ ਲਾਏ। ਮਹਿਲਾ ਇੰਟਕ ਵਰਕਰਾਂ ਨੇ ਪਾਕਿਸਤਾਨ ਦਾ ਪਿੱਟ-ਸਿਆਪਾ ਕੀਤਾ। ਇਸ ਮੌਕੇ ਇੰਟਕ ਵਰਕਰਾਂ ਨੂੰ ਸੰਬੋਧਨ ਕਰਦਿਆਂ ਜ਼ਿਲਾ ਇੰਟਕ ਪ੍ਰਧਾਨ ਵਿਜੇ ਧੀਰ ਐਡਵੋਕੇਟ ਨੇ ਕਿਹਾ ਕਿ ਲੋਕ ਸਰਕਾਰ ਨਾਲ ਚੱਟਾਨ ਵਾਂਗ ਖੜ੍ਹੇ ਹਨ। ਸਰਕਾਰ ਕੋਈ ਵੱਡਾ ਐਕਸ਼ਨ ਲਵੇ। ਇਸ ਮੌਕੇ ਵੱਡੀ ਗਿਣਤੀ ਵਿਚ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ।