ਕੈਪਟਨ ਸਰਕਾਰ ਹਰ ਵਰਗ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ : ਵਿਧਾਇਕ ਲੋਹਗਡ਼੍ਹ

Wednesday, Feb 20, 2019 - 03:30 AM (IST)

ਕੈਪਟਨ ਸਰਕਾਰ ਹਰ ਵਰਗ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ : ਵਿਧਾਇਕ ਲੋਹਗਡ਼੍ਹ
ਮੋਗਾ (ਸਤੀਸ਼)-ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗਡ਼੍ਹ ਵੱਲੋਂ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਤੇ ਆਪਣੇ ਘਰਾਂ ਤੋਂ ਸਕੂਲ ਪਡ਼੍ਹਨ ਲਈ ਆਉਣ ਵਾਸਤੇ ਲਡ਼ਕੀਆਂ ਨੂੰ ਭਾਗੋ ਸਕੀਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੈਲਾ ਵਿਖੇ ਸਾਈਕਲ ਦਿੱਤੇ ਗਏ। ਇਸ ਮੌਕੇ ਵਿਧਾਇਕ ਲੋਹਗਡ਼੍ਹ ਨੇ ਕਿਹਾ ਕਿ ਸਾਡੀ ਸਰਕਾਰ ਸਮਾਜ ਦੇ ਹਰ ਵਰਗ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਗਏ ਸਾਰੇ ਵਅਦੇ ਪੂਰੇ ਕੀਤੇ ਜਾ ਰਹੇ ਹਨ। ਸਿੱਖਿਆ ਦੇ ਖੇਤਰ ਵਿਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਜਿੱਥੇ ਪਟਿਆਲਾ ਵਿਚ ਓਪਨ ਯੂਨੀਵਰਸਿਟੀ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਉਥੇ ਹੀ ਧਰਮਕੋਟ ਹਲਕੇ ਦੇ ਪਿੰਡ ਫਤਿਹਗਡ਼੍ਹ ਕੋਰੋਟਾਣਾ ਵਿਖੇ ਸਰਕਾਰੀ ਡਿਗਰੀ ਕਾਲਜ ਬਣਾਇਆ ਜਾ ਰਿਹਾ ਹੈ। ਸਕੂਲਾਂ ਦੀ ਮੁਰੰਮਤ ਲਈ ਸਰਕਾਰ 75 ਕਰੋਡ਼ ਰੁਪਏ ਖਰਚ ਕਰ ਰਹੀ ਹੈ। ਇਸ ਤੋਂ ਇਲਾਵਾ ਪੰਜਾਬ ਦੀਆਂ ਸਾਰੀਆਂ ਯੂਨੀਵਰਸਿਟੀ ਦੀਆਂ ਗਰਾਂਟਾਂ ’ਚ 6 ਫੀਸਦੀ ਦਾ ਵਾਅਦਾ ਕੀਤਾ ਜਾ ਰਿਹਾ ਹੈ। 2387 ਸਰਕਾਰੀ ਸਕੂਲਾਂ ਨੂੰ ਅੰਗਰੇਜ਼ੀ ਮੀਡੀਅਮ ਕੀਤਾ ਗਿਆ। ਇਸ ਤੋਂ ਇਲਾਵਾ ਸਕੂਲਾਂ ਦੀ ਭਲਾਈ ਲਈ ਹੋਰ ਬਿਹਤਰ ਯੋਜਨਾਵਾਂ ਉਲੀਕੀਆਂ ਗਈਆਂ ਹਨ ਅਤੇ ਵਿਦਿਆਰਥਣਾਂ ਲਈ ਮਾਈ ਭਾਗੋ ਸਕੀਮ ਤਹਿਤ ਸਾਈਕਲਾਂ ਦੀ ਵੰਡ ਕੀਤੀ ਜਾ ਰਹੀ ਹੈ। ਸਾਡੀ ਸਰਕਾਰ ਬਿਹਤਰ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਮੌਕੇ ਉਨ੍ਹਾਂ ਨਾਲ ਅਵਤਾਰ ਸਿੰਘ ਪੀ.ਏ., ਗੁਰਨਿਸ਼ਾਨ ਸਿੰਘ ਸਰਪੰਚ, ਸ਼ਮਸ਼ੇਰ ਸਿੰਘ ਕੈਲਾ, ਵਿਨੋਦ ਸ਼ਰਮਾ ਪ੍ਰਿੰਸੀਪਲ, ਭੁਪਿੰਦਰ ਸਿੰਘ ਕੈਲਾ ਸਾਬਕਾ ਮੈਂਬਰ ਬਲਾਕ ਸੰਮਤੀ ਤੋਂ ਇਲਾਵਾ ਹੋਰ ਹਾਜ਼ਰ ਸਨ।

Related News