ਸਰਕਾਰੀ ਸਹੂਲਤਾਂ ਦਾ ਲਾਹਾ ਲੈਣ ਲਈ ਲੋਕ ਕੈਂਪਾਂ ਦਾ ਲਾਭ ਉਠਾਉਣ : ਬੰਟੀ, ਖੇਲਾ
Friday, Feb 22, 2019 - 03:56 AM (IST)
ਮੋਗਾ (ਸਤੀਸ਼)-ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਅੱਜ ਨਗਰ ਕੌਂਸਲ ਧਰਮਕੋਟ ਵਿਖੇ ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗਡ਼੍ਹ ਦੀ ਅਗਵਾਈ ’ਚ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੌਰਾਨ ਪੰਜਾਬ ਸਰਕਾਰ ਦੇ 16 ਦੇ ਕਰੀਬ ਵਿਭਾਗਾਂ ਵਲੋਂ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਾਈਆਂ ਗਈਆਂ। ਇਸ ਕੈਂਪ ਦੌਰਾਨ ਨਗਰ ਕੌਂਸਲ ਧਰਮਕੋਟ ਦੇ ਪ੍ਰਧਾਨ ਇੰਦਰਪ੍ਰੀਤ ਸਿੰਘ ਬੰਟੀ ਅਤੇ ਸੋਹਣ ਸਿੰਘ ਖੇਲਾ ਪੀ. ਏ. ਟੂ. ਵਿਧਾਇਕ ਸੁਖਜੀਤ ਸਿੰਘ ਲੋਹਗਡ਼੍ਹ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨੂੰ ਬੇਹਤਰੀਨ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਸਾਡੀ ਸਰਕਾਰ ਵਲੋਂ ਲੋਕਾਂ ਨੂੰ ਘਰ-ਘਰ ਜਾ ਕੇ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਤਹਿਤ ਹਰ ਪਿੰਡ ਅਤੇ ਹਰ ਕਸਬੇ ’ਚ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਤਾਂ ਜੋ ਲੋਕ ਇਨ੍ਹਾਂ ਕੈਂਪਾਂ ’ਚ ਪਹੁੰਚ ਕੇ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾ ਸਕਣ। ਆਗੂਆਂ ਨੇ ਕਿਹਾ ਕਿ ਲੋਕਾਂ ਦੀ ਸਰਕਾਰ ਲੋਕਾਂ ਦੇ ਦੁਆਰ ਤਹਿਤ ਲੋਕ ਇਨ੍ਹਾਂ ਕੈਂਪਾਂ ’ਚ ਪਹੁੰਚ ਕੇ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਪੰਜਾਬ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਪੰਜਾਬ ਦੇ ਹਰ ਵਰਗ ਨੂੰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗਡ਼੍ਹ ਦੀ ਅਗਵਾਈ ’ਚ ਹਲਕੇ ਅੰਦਰ ਵਿਕਾਸ ਦੀ ਨਵੀਂ ਲਹਿਰ ਚੱਲ ਰਹੀ ਹੈ। ਹਲਕਾ ਵਿਧਾਇਕ ਵਲੋਂ ਹਲਕੇ ਅੰਦਰ ਜਿਥੇ ਬਹੁ ਕਰੋਡ਼ੀ ਡਿਗਰੀ ਕਾਲਜ ਦਾ ਨਿਰਮਾਣ ਕਰਵਾ ਕੇ ਹਲਕੇ ਨੂੰ ਸਿੱਖਿਆ ਪੱਖੋਂ ਮੋਹਰੀ ਹਲਕਾ ਬਣਾਇਆ ਜਾ ਰਿਹਾ ਹੈ। ਇਸ ਕੈਂਪ ਦੌਰਾਨ ਵੱਡੀ ਗਿਣਤੀ ’ਚ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਤੋਂ ਪਹੁੰਚੇ ਲੋਕਾਂ ਵਲੋਂ ਸਰਕਾਰੀ ਸਹੂਲਤਾਂ ਦਾ ਲਾਭ ਲਿਆ ਗਿਆ। ਇਸ ਮੌਕੇ ਪਿੰਦਰ ਚਾਹਲ, ਸਚਿਨ ਟੰਡਨ, ਮਨਜੀਤ ਸਿੰਘ ਸਭਰਾ, ਨਿਰਮਲ ਸਿੰਘ ਸਿੱਧੂ, ਸੁਖਦੇਵ ਸਿੰਘ, ਚਮਕੌਰ ਸਿੰਘ, ਸੁਖਬੀਰ ਸਿੰਘ, ਕੌਂਸਲਰ ਵਿੱਕੀ ਬਜਾਜ, ਧੀਰਜ ਗਰੋਵਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ ਅਤੇ ਵੱਡੀ ਗਿਣਤੀ ’ਚ ਲੋਕ ਹਾਜ਼ਰ ਸਨ।
