ਵਿਸ਼ਵ ਮਾਤ ਭਾਸ਼ਾ ਦਿਵਸ ਮਨਾਇਆ
Friday, Feb 22, 2019 - 03:56 AM (IST)
ਮੋਗਾ (ਗੋਪੀ ਰਾਊਕੇ)-ਮੋਗਾ ਕਾਲਜ ਆਫ ਐਜੂਕੇਸ਼ਨ ਫਾਰ ਗਰਲਜ਼ ਘੱਲ ਕਲਾਂ, ਮੋਗਾ ਵਿਖੇ ਵਿਸ਼ਵ ਮਾਤ ਭਾਸ਼ਾ ਦਿਵਸ ਮਨਾਇਆ ਗਿਆ। ਇਸ ਦਿਵਸ ਨੂੰ ਮੁੱਖ ਰੱਖਦਿਆਂ ਕਾਲਜ ਪ੍ਰਿੰਸੀਪਲ ਡਾ. ਪ੍ਰਨੀਤਾ ਸਿੰਗਲ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਪੰਜਾਬ ਗੁਰੂਆਂ-ਪੀਰਾਂ ਦੀ ਧਰਤੀ ਹੈ ਅਤੇ ਸਾਨੂੰ ਪੰਜਾਬੀ ਹੋਣ ’ਤੇ ਮਾਣ ਹੋਣਾ ਚਾਹੀਦਾ ਹੈ ਅਤੇ ਪੰਜਾਬੀ ਮਾਂ ਬੋਲੀ ਨੂੰ ਬਣਦਾ ਸਨਮਾਨ ਦੇਣਾ ਚਾਹੀਦਾ ਹੈ। ਇਸ ਮੌਕੇ ਵਿਦਿਆਰਥੀਆਂ ਦੇ ‘ਵਿਸ਼ਵ ਮਾਤ ਭਾਸ਼ਾ ਦਿਵਸ’ ਸਬੰਧੀ ਕਵਿਤਾ ਉਚਾਰਨ, ਭਾਸ਼ਣ ਅਤੇ ਕੁਇੱਜ਼ ਮੁਕਾਬਲੇ ਕਰਵਾਏ ਗਏ ਅਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਤ ਕੀਤਾ ਗਿਆ। ਅੰਤ ’ਚ ਪ੍ਰੋ. ਸੁਰਜੀਤ ਸਿੰਘ ਅਤੇ ਮੈਡਮ ਅਮਨਦੀਪ ਕੌਰ ਦੀ ਅਗਵਾਈ ਹੇਠ ਇਹ ਪ੍ਰੋਗਰਾਮ ਯਾਦਗਾਰੀ ਹੋ ਨਿਬਡ਼ਿਆ।
