ਪੁਲਵਾਮਾ ’ਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ
Friday, Feb 22, 2019 - 03:57 AM (IST)
ਮੋਗਾ (ਬਿੰਦਾ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮੋਗਾ ਤੇ ਰੂਰਲ ਐੱਨ.ਜੀ.ਓ. ਕਲੱਬਜ਼ ਐਸੋਸੀਏਸ਼ਨ ਮੋਗਾ ਵਲੋਂ ਆਪਣੇ ਬਸਤੀ ਗੋਬਿੰਦਗਡ਼੍ਹ ਮੋਗਾ ਸਥਿਤ ਕਿੱਤਾਮੁਖੀ ਸਿਖਲਾਈ ਕੇਂਦਰ ’ਚ ਪੁਲਵਾਮਾ ’ਚ ਸ਼ਹੀਦ ਹੋਏ ਸੀ.ਆਰ.ਪੀ.ਐੱਫ. ਦੇ 42 ਜਵਾਨਾਂ ਨੂੰ ਦੋ ਮਿੰਟ ਦਾ ਮੌਨ ਧਾਰਨ ਕਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ ਤੇ ਪੰਜਾਬ ਸਰਕਾਰ ਤੋਂ ਇਹ ਮੰਗ ਕੀਤੀ ਗਈ ਕਿ ਪਿਛਲੇ ਦਿਨੀਂ ਮੁਲਾਂਪੁਰ ਲਾਗੇ ਹੋਏ ਸਮੂਹਿਕ ਬਲਾਤਕਾਰ ਦੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ। ਇਸ ਸਬੰਧੀ ਇਕ ਸਾਦਾ ਸ਼ੋਕ ਸਮਾਗਮ ਨੂੰ ਸੰਬੋਧਨ ਕਰਦਿਆਂ ਐੱਨ. ਜੀ. ਓ. ਪ੍ਰਧਾਨ ਮਹਿੰਦਰ ਪਾਲ ਲੂੰਬਾ, ਸਰਬੱਤ ਦਾ ਭਲਾ ਦੇ ਜ਼ਿਲਾ ਪ੍ਰਧਾਨ ਹਰਜਿੰਦਰ ਸਿੰਘ ਚੁਗਾਵਾਂ ਤੇ ਸਮਾਜ ਸੇਵਾ ਸੋਸਾਇਟੀ ਮੋਗਾ ਦੇ ਪ੍ਰਧਾਨ ਗੁਰਸੇਵਕ ਸਿੰਘ ਸੰਨਿਆਸੀ ਨੇ ਕਿਹਾ ਕਿ ਪੁਲਵਾਮਾ ਹਮਲਾ ਕਾਇਰਤਾ ਦੀ ਨਿਸ਼ਾਨੀ ਹੈ। ਇਸ ਨਾਲ ਭਾਰਤੀ ਫੌਜ ਦੇ ਹੌਸਲਿਆਂ ਨੂੰ ਡੇਗਿਆ ਨਹੀਂ ਜਾ ਸਕਦਾ, ਕਿਉਂਕਿ 125 ਕਰੋਡ਼ ਭਾਰਤੀ ਫੌਜ ਦੇ ਨਾਲ ਖਡ਼੍ਹੇ ਹਨ। ਉਨ੍ਹਾਂ ਮੁੱਲਾਂਪੁਰ ਦੇ ਲਾਗੇ ਸਤਲੁਜ ਦਰਿਆ ਦੇ ਕਿਨਾਰੇ ਵਹਿਸ਼ੀ ਦਰਿੰਦਿਆਂ ਵੱਲੋਂ ਇਕ ਲਡ਼ਕੀ ਨਾਲ ਕੀਤੇ ਸਮੂਹਿਕ ਬਲਾਤਕਾਰ ਦੀ ਸਖਤ ਸ਼ਬਦਾਂ ’ਚ ਨਿੰਦਾ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਬਲਾਤਕਾਰ ਦੇ ਦੋਸ਼ੀਆਂ ਖਿਲਾਫ ਫਾਸਟ ਟ੍ਰੈਕ ਕੋਰਟ ਲਾਈ ਜਾਵੇ ਤੇ ਇਕ ਮਹੀਨੇ ਦੇ ਅੰਦਰ ਇਨ੍ਹਾਂ ਵਹਿਸ਼ੀਆਂ ਨੂੰ ਉਨ੍ਹਾਂ ਦੇ ਕੀਤੇ ਦੀ ਸਜ਼ਾ ਦਿੱਤੀ ਜਾਵੇ। ਇਸ ਮੌਕੇ ਸੁਖਵਿੰਦਰ ਕੌਰ ਝੰਡੇਆਣਾ, ਜਸਵੀਰ ਕੌਰ ਤੇ ਕਮਲਜੀਤ ਕੌਰ ਆਦਿ ਵੀ ਹਾਜ਼ਰ ਸਨ।
