ਵੋਟਰ ਜਾਗਰੂਕਤਾ ਰੈਲੀ ਕੱਢੀ

Friday, Feb 22, 2019 - 03:57 AM (IST)

ਵੋਟਰ ਜਾਗਰੂਕਤਾ ਰੈਲੀ ਕੱਢੀ
ਮੋਗਾ (ਜ.ਬ.)-ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫਸਰ ਮੋਗਾ ਸ੍ਰੀ ਸੰਦੀਪ ਹੰਸ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਸਰਕਾਰੀ ਬਹੁ-ਤਕਨੀਕੀ ਕਾਲਜ, ਗੁਰੂ ਤੇਗ ਬਹਾਦਰਗਡ਼੍ਹ ਜ਼ਿਲਾ ਮੋਗਾ ਵਿਖੇ ਵੋਟਰ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਕਾਲਜ ਦੇ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਭਾਗ ਲਿਆ। ਰੈਲੀ ਨੂੰ ਰਵਾਨਾ ਕਰਨ ਮੌਕੇ ਕਾਲਜ ਦੇ ਪ੍ਰਿੰਸੀਪਲ ਦਲਜਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਮਜ਼ਬੂਤ ਲੋਕਤੰਤਰ ਲਈ ਹਰ ਇਕ ਵੋਟਰ ਵੱਲੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਜਾਣੀ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ’ਚ ਵੋਟਿੰਗ ਪ੍ਰਕਿਰਿਆ ਬਾਰੇ ਜਾਣਕਾਰੀ ਹਾਸਲ ਕਰਨ ਲਈ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਤੇ ਵਿਦਿਆਰਥੀਆਂ ਨੇ ਅਹਿਦ ਕੀਤਾ ਕਿ ਉਹ ਇਸ ਸਬੰਧੀ ਹੋਰਨਾਂ ਲੋਕਾਂ ਨੂੰ ਵੀ ਜਾਗਰੂਕ ਕਰਨਗੇ, ਤਾਂ ਜੋ ਕੋਈ ਵੀ ਵੋਟਰ ਵੋਟ ਦੇ ਅਧਿਕਾਰ ਦੀ ਵਰਤੋਂ ਤੋਂ ਵਾਂਝਾ ਨਾ ਰਹੇ। ਇਸ ਮੌਕੇ ਕਾਲਜ ਦੇ ਨੋਡਲ ਅਫਸਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਦੀ ਉਮਰ 1 ਜਨਵਰੀ 2019 ਨੂੰ 18 ਸਾਲ ਜਾਂ ਵੱਧ ਹੋ ਚੁੱਕੀ ਹੈ ਅਤੇ ਜਿਨ੍ਹਾਂ ਨੇ ਅਜੇ ਤੱਕ ਆਪਣੀ ਵੋਟ ਨਹੀਂ ਬਣਵਾਈ, ਉਹ ਆਪਣੀ ਵੋਟ ਜਰੂਰ ਬਣਵਾਉਣ।ਵੋਟ ਬਣਵਾਉਣ ਲਈ ਫਾਰਮ ਨੰ. 6 ਭਰ ਕੇ ਜਾਂ ਐੱਨ. ਵੀ. ਐੱਸ. ਪੀ. ਪੋਰਟਲ ਜਾਂ ਵੋਟਰ ਹੈਲਪਲਾਈਨ ਐਪ ’ਤੇ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ। ਇਸ ਮੌਕੇ ਵਿਭਾਗੀ ਮੁਖੀ/ਇੰਚਾਰਜ ਧਰਮ ਸਿੰਘ, ਪਵਨ ਕੁਮਾਰ, ਪਰਮਿੰਦਰ ਸਿੰਘ, ਕੁਲਵੀਰ ਸਿੰਘ, ਨਰਿੰਦਰ ਸਿੰਘ, ਰਜੇਸ਼ ਕੁਮਾਰ, ਸਰਬਜੀਤ ਸਿੰਘ, ਰਣਜੀਤ ਸਿੰਘ, ਹਰਿੰਦਰ ਸਿੰਘ, ਕੈਂਪਸ ਅੰਬੈਸਡਰ ਬਿਕਰਮਜੀਤ ਸਿੰਘ ਆਦਿ ਹਾਜ਼ਰ ਸਨ।

Related News