ਮਾਊਂਟ ਲਿਟਰਾ ਜੀ ਸਕੂਲ ’ਚ ਮਨਾਇਆ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ
Friday, Feb 22, 2019 - 03:58 AM (IST)

ਮੋਗਾ (ਗੋਪੀ ਰਾਊਕੇ)-ਵਿਦਿਅਕ ਸੰਸਥਾ ਮਾਊਂਟ ਲਿਟਰਾ ਜੀ ਸਕੂਲ ’ਚ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ ਗਿਆ, ਜਿਸਦੀ ਸ਼ੁਰੂਆਤ ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਰਿਬਨ ਕੱਟ ਕੇ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਡਾ. ਨਿਰਮਲ ਧਾਰੀ ਨੇ ਕਿਹਾ ਕਿ ਹਰ ਸਾਲ 21 ਫਰਵਰੀ ਨੂੰ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਦੇ ਤੌਰ ’ਤੇ ਮਨਾਇਆ ਜਾਂਦਾ ਹੈ। ਇਸ ਦਿਵਸ ਨੂੰ ਮਨਾਉਣ ਦਾ ਮੰਤਵ ਮਾਂ ਬੋਲੀ ਦਿਵਸ ਸਬੰਧੀ ਵਿਦਿਆਰਥੀਆਂ ਨੂੰ ਜਾਣੂ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਦੁਨੀਆ ’ਚ 7 ਹਜ਼ਾਰ ਤੋਂ ਵੱਧ ਭਾਸ਼ਾਵਾਂ ਹਨ, ਭਾਰਤ ’ਚ ਕੇਵਲ 22 ਮਾਨਤਾ ਪ੍ਰਾਪਤ ਭਾਸ਼ਾਵਾਂ ਹਨ। ਇਸ ਦਿਵਸ ਨੂੰ ਮਨਾਉਣ ਲਈ ਸਕੂਲ ਵਿਚ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ। ਸਭਾ ਦੀ ਸ਼ੁਰੂਆਤ ਸਰਬਜੀਤ ਕੌਰ ਵੱਲੋਂ 11ਵੀਂ ਤੇ 12ਵੀਂ ਕਲਾਸ ਦੀ ਪੰਜਾਬੀ ਟੀਚਰ ਵਲੋਂ ਸੁਣਾਈ ਗਈ ਕਵਿਤਾ ਨਾਲ ਹੋਈ। ਵਿਦਿਆਰਥੀਆਂ ਨੇ ਪੰਜਾਬੀ ਸੱਭਿਆਚਾਰ ਦੀਆਂ ਪ੍ਰਦਰਸ਼ਨੀਆਂ ਦਾ ਵੀ ਬੇਹਤਰ ਪ੍ਰਦਰਸ਼ਨ ਕੀਤਾ। ਗਤੀਵਿਧੀ ਪ੍ਰਭਾਰੀ ਮਨਪ੍ਰੀਤ ਕੌਰ ਨੇ ਕਿਹਾ ਕਿ ਪੰਜਾਬੀ ਸਾਡੇ ਗੁਰੂਆਂ ਦੀ ਭਾਸ਼ਾ ਹੈ। ਅਸੀਂ ਮਾਣ ਮਹਿਸੂਸ ਕਰਦੇ ਹਾਂ ਕਿ ਅਸੀਂ ਪੰਜਾਬ ’ਚ ਪੈਦਾ ਹੋਏ ਹਾਂ। ਸਾਡਾ ਇਹ ਫਰਜ਼ ਬਣਦਾ ਹੈ ਕਿ ਆਪਣੇ ਬੱਚਿਆਂ ਨੂੰ ਪੰਜਾਬੀ ਮਾਂ ਬੋਲੀ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਜਾਵੇ। ਇਸ ਮੌਕੇ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।