ਲੋਕ ਇਨਸਾਫ ਪਾਰਟੀ ਦੇ ਨੌਜਵਾਨਾਂ ਨੇ ਕੱਢਿਆ ਕੈਂਡਲ ਮਾਰਚ
Friday, Feb 22, 2019 - 03:58 AM (IST)

ਮੋਗਾ (ਗੁਪਤਾ)-ਲੋਕ ਇਨਸਾਫ ਪਾਰਟੀ ਨਿਹਾਲ ਸਿੰਘ ਵਾਲਾ ਵਲੋਂ ਸ਼ਹਿਰੀ ਪ੍ਰਧਾਨ ਕੁਲਬੀਰ ਸਿੰਘ ਲੱਕੀ ਦੀ ਪ੍ਰਧਾਨਗੀ ਹੇਠ ਨਿਹਾਲ ਸਿੰਘ ਵਾਲਾ ਦੇ ਨੌਜਵਾਨਾਂ ਨੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਤੇ ਕੈਂਡਲ ਮਾਰਚ ਕੱਢਿਆ। ਇਸ ਮੌਕੇ ਨੌਜਵਾਨਾਂ ਨੇ ਪਾਕਿਸਤਾਨ ਮੁਰਦਾਬਾਦ ਦੇ ਨਾਅਰਿਆਂ ਨਾਲ ਆਸਮਾਨ ਗੂੰਜਣ ਲਾ ਦਿੱਤਾ। ਇਸ ਮੌਕੇ ਇਹ ਕੈਂਡਲ ਮਾਰਚ ਪੂਰੇ ਕਸਬੇ ਅੰਦਰ ਕੱਢਿਆ ਗਿਆ। ਇਸ ਮੌਕੇ ਜ਼ਿਲਾ ਪ੍ਰਧਾਨ ਜਗਮੋਹਣ ਸਿੰਘ ਸਮਾਧ ਭਾਈ ਨੇ ਦੱਸਿਆ ਕਿ ਜੰਮੂ ਕਸ਼ਮੀਰ ’ਚ ਹਰ ਰੋਜ਼ ਇਕ ਜਵਾਨ ਸ਼ਹੀਦ ਹੁੰਦਾ ਹੈ ਤੇ ਭਾਰਤ ਸਰਕਾਰ ਹਰ ਮੁੱਦੇ ’ਤੇ ਫੇਲ ਹੋ ਰਹੀ ਹੈ। ਇਸ ਮੌਕੇ ਦੋ ਮਿੰਟ ਦਾ ਮੌਨ ਧਾਰਨ ਵੀ ਕੀਤਾ ਗਿਆ। ਇਸ ਮੌਕੇ ਦਿਹਾਤੀ ਇੰਚਾਰਜ ਧਰਮਿੰਦਰ ਸਿੰਘ, ਸ਼ਹਿਰੀ ਇੰਚਾਰਜ ਚੰਨੀ, ਅਮਰਜੀਤ ਸਿੰਘ, ਨਿਰਮਲ ਸਿੰਘ ਕਲਿਆਣ, ਸ਼ਹਿਰੀ ਪ੍ਰਧਾਨ ਕੁਲਬੀਰ ਸਿੰਘ ਲੱਕੀ ਤੇ ਹੋਰ ਵੀ ਵੱਡੀ ਗਿਣਤੀ ’ਚ ਨੌਜਵਾਨ ਹਾਜ਼ਰ ਸਨ।