‘ਮਾਈ ਭਾਗੋ ਵਿੱਦਿਆ ਸਕੀਮ’ ਤਹਿਤ ਸਾਈਕਲ ਵੰਡੇ

Saturday, Feb 23, 2019 - 03:42 AM (IST)

‘ਮਾਈ ਭਾਗੋ ਵਿੱਦਿਆ ਸਕੀਮ’ ਤਹਿਤ ਸਾਈਕਲ ਵੰਡੇ
ਮੋਗਾ (ਰਾਜਵੀਰ)-ਨਜ਼ਦੀਕੀ ਪਿੰਡ ਮਾਹਲਾ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ 11ਵੀਂ ਅਤੇ 12ਵੀਂ ਜਮਾਤ ’ਚ ਪਡ਼ਦੀਆਂ ਲਡ਼ਕੀਆਂ ਨੂੰ ਭਾਈ ਭਾਗੋ ਵਿੱਦਿਆ ਸਕੀਮ ਤਹਿਤ ਸਾਈਕਲ ਤਕਸੀਮ ਕੀਤੇ ਗਏ। ਸਕੂਲ ਦੇ ਵਾਈਸ ਪ੍ਰਿੰਸੀਪਲ ਫੱਗਣ ਸਿੰਘ ਨੇ ਆਏ ਹੋਏ ਮਹਿਮਾਨਾਂ, ਪਿੰਡ ਦੇ ਪਤਵੰਤਿਆਂ ਨੂੰ ਜੀ ਆਇਆ ਕਿਹਾ। ਇਸ ਸਮਾਗਮ ਦੇ ਮੁੱਖ ਮਹਿਮਾਨ ਹਲਕਾ ਵਿਧਾਇਕ ਦਰਸ਼ਨ ਸਿੰਘ ਸਿੰਘ ਬਰਾਡ਼ ਦੇ ਬੇਟੇ ਕੰਵਲਜੀਤ ਸਿੰਘ ਬਰਾਡ਼ ਮੁੱਖ ਬੁਲਾਰਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਸਾਈਕਲ ਵੰਡਣ ਦੀ ਰਸਮ ਅਦਾ ਕੀਤੀ। ਸ੍ਰੀ ਬਰਾਡ਼ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੀਆਂ ਬੇਟੀਆਂ ਦੀ ਉੱਚ ਵਿੱਦਿਆ ਪ੍ਰਾਪਤ ਕਰਨ ਦੀ ਇੱਛਾ ਨੂੰ ਪੂਰਾ ਕਰੇਗੀ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਿੱਤੀ ਜਾਵੇਗੀ। ਸੀਨੀਅਰ ਕਾਂਗਰਸੀ ਆਗੂ ਇਕਬਾਲ ਸਿੰਘ ਨੰਬਰਦਾਰ ਨੇ ਆਏ ਹੋਏ ਮਹਿਮਾਨਾਂ ਅਤੇ ਪਿੰਡ ਦੇ ਪਤਵੰਤਿਆ ਦਾ ਧੰਨਵਾਦ ਕੀਤਾ। ਇਸ ਮੌਕੇ ਪਿੰਡ ਦੇ ਸਰਪੰਚ ਨਗਿੰਦਰ ਸਿੰਘ ਕਾਕਾ, ਪੰਚ ਕੁਲਵਿੰਦਰ ਸਿੰਘ, ਇਕਬਾਲ ਸਿੰਘ ਨੰਬਰਦਾਰ, ਗੁਰਟੇਕ ਸਿੰਘ ਪੰਚ, ਕਰਤਾਰ ਸਿੰਘ ਪੰਚ, ਗੁਰਬਚਨ ਸਿੰਘ ਪੰਚ, ਕੁਲਵਿੰਦਰ ਸਿੰਘ ਪੰਚ, ਜਸਵੀਰ ਸਿੰਘ, ਸੁਖਦੇਵ ਸਿੰਘ, ਬਲਜੀਤ ਸਿੰਘ, ਮਲਕੀਤ ਸਿੰਘ, ਕੁਲਵਿੰਦਰ ਸਿੰਘ, ਕੁਲਦੀਪ ਸਿੰਘ, ਗੁਰਦੀਪ ਸਿੰਘ, ਨੇਕ ਸਿੰਘ, ਯਾਦ ਸਿੰਘ, ਮੇਜਰ ਸਿੰਘ, ਗੁਰਦੇਵ ਸਿੰਘ, ਜਗਜੀਤ ਸਿੰਘ ਆਦਿ ਤੋਂ ਇਲਾਵਾ ਸਕੁਲ ਦਾ ਸਮੁੱਚਾ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

Related News